ਦੋ ਬੱਸਾਂ ''ਚ ਲੱਗੀ ਭਿਆਨਕ ਅੱਗ, ਅੰਦਰ ਸੁੱਤੇ ਪਏ ਸੀ ਡਰਾਈਵਰ

Monday, Oct 21, 2024 - 03:23 PM (IST)

ਦੋ ਬੱਸਾਂ ''ਚ ਲੱਗੀ ਭਿਆਨਕ ਅੱਗ, ਅੰਦਰ ਸੁੱਤੇ ਪਏ ਸੀ ਡਰਾਈਵਰ

ਫਰੀਦਾਬਾਦ- ਹਰਿਆਣਾ ਦੇ ਫਰੀਦਾਬਾਦ ਜ਼ਿਲ੍ਹੇ ਦੇ ਸੈਕਟਰ-2 'ਚ ਬੀਤੀ ਰਾਤ ਸ਼ਾਰਟ ਸਰਕਟ ਕਾਰਨ ਦੋ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਪਹਿਲਾਂ ਇਕ ਬੱਸ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਫਿਰ ਦੂਜੀ ਬੱਸ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਹਾਲਾਂਕਿ ਘਟਨਾ ਸਮੇਂ ਬੱਸ ਦਾ ਡਰਾਈਵਰ ਅਤੇ ਕੰਡਕਟਰ ਬੱਸ ਦੇ ਅੰਦਰ ਹੀ ਸੁੱਤੇ ਹੋਏ ਸਨ। ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਬੱਸ ਦਾ ਕੰਡਕਟਰ ਅਤੇ ਡਰਾਈਵਰ ਅੱਗ ਲੱਗਣ ਤੋਂ ਪਹਿਲਾਂ ਹੀ ਬੱਸ 'ਚੋਂ ਬਾਹਰ ਆ ਗਏ।

PunjabKesari

ਚਸ਼ਮਦੀਦ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਬੱਸ ਨੂੰ ਅਚਾਨਕ ਅੱਗ ਲੱਗ ਗਈ ਜਿਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਦਿੱਤੀ ਗਈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਮੇਂ ਸਿਰ ਅੱਗ 'ਤੇ ਕਾਬੂ ਪਾ ਲਿਆ ਪਰ ਇਸ ਤੋਂ ਪਹਿਲਾਂ ਹੀ ਬੱਸਾਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ।


author

Tanu

Content Editor

Related News