ਚਾਰ-ਮਾਰਗੀ ''ਤੇ 2 ਕਾਰਾਂ ਦੀ ਭਿਆਨਕ ਟੱਕਰ, 4 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ ਪਰਖੱਚੇ
Thursday, Oct 09, 2025 - 11:19 AM (IST)

ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਦੇ ਖਾਲਘਾਟ ਚਾਰ-ਮਾਰਗੀ 'ਤੇ ਸੋਮਵਾਰ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜਿਥੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਅਤੇ ਇੱਕ ਓਮਨੀ ਕਾਰ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਬਾਰਾਗੋਡਾ ਪੁਲਸ ਸਟੇਸ਼ਨ ਖੇਤਰ ਦੇ ਅਵਾਲਾਏ ਪੁਲ ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨ ਪੂਰੀ ਤਰ੍ਹਾਂ ਤਬਾਹ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਹਨਾਂ ਨੇ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਹੋਇਆ ਹੈ।
ਪੜ੍ਹੋ ਇਹ ਵੀ : 10 ਦਿਨ ਬੰਦ ਰਹਿਣਗੇ ਸਾਰੇ ਸਕੂਲ, ਇਸ ਸੂਬੇ ਦੇ CM ਨੇ ਕਰ 'ਤਾ ਛੁੱਟੀਆਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।