2 ਬੱਚਿਆਂ ਦਾ ਪਿਓ ਲਿੰਗ ਤਬਦੀਲੀ ਕਰਵਾ ਬਣਿਆ ਔਰਤ, 2 ਸਾਲ ਬਾਅਦ ਪਤਨੀ ਨੂੰ ਲੱਗੀ ਭਿਣਕ
Wednesday, Jan 14, 2026 - 08:35 AM (IST)
ਗੋਰਖਪੁਰ (ਉੱਤਰ ਪ੍ਰਦੇਸ਼) : ਗੋਰਖਪੁਰ ਜ਼ਿਲ੍ਹੇ ਦੇ ਬਾਂਸਗਾਓਂ ਖੇਤਰ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵਿਆਹ ਤੋਂ 7 ਸਾਲ ਬਾਅਦ 2 ਬੱਚਿਆਂ ਦਾ ਪਿਓ ਲਿੰਗ ਤਬਦੀਲੀ ਕਰਵਾ ਕੇ ਔਰਤ ਬਣ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਦੀ ਜਾਣਕਾਰੀ ਪਤਨੀ ਨੂੰ ਲੱਗਭਗ 2 ਸਾਲ ਬਾਅਦ ਲੱਗੀ, ਜਿਸ ਤੋਂ ਬਾਅਦ ਉਸ ਦਾ ਵਿਆਹੁਤਾ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ।
ਇਹ ਵੀ ਪੜ੍ਹੋ : ਮਕਰ ਸੰਕ੍ਰਾਂਤੀ 'ਤੇ 'ਲਾਡਲੀਆਂ ਭੈਣਾਂ' ਨੂੰ ਵੱਡਾ ਤੋਹਫ਼ਾ, ਖਾਤੇ 'ਚ ਆਉਣਗੇ 3000 ਰੁਪਏ
ਪਤਨੀ ਨੇ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਉਂਦਿਆਂ ਪਤੀ ਤੋਂ ਹਰਜਾਨੇ ਦੀ ਮੰਗ ਕੀਤੀ ਹੈ। ਪੀੜਤਾ ਦਾ ਦੋਸ਼ ਹੈ ਕਿ ਵਿਆਹ ਦੇ ਸਮੇਂ ਤੋਂ ਹੀ ਪਤੀ ਦਾ ਉਸ ਪ੍ਰਤੀ ਵਿਵਹਾਰ ਆਮ ਵਰਗਾ ਨਹੀਂ ਸੀ। ਉਹ ਅਕਸਰ ਕੁੱਟਮਾਰ ਕਰਦਾ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਪਤਨੀ ਅਨੁਸਾਰ, ਪਤੀ ਦਾ ਉਸ ਨਾਲ ਕੋਈ ਲਗਾਅ ਨਹੀਂ ਸੀ ਅਤੇ ਉਹ ਅਜੀਬ ਹਰਕਤਾਂ ਕਰਦਾ ਸੀ, ਜਿਸ ਕਾਰਨ ਪਰਿਵਾਰਕ ਮਾਹੌਲ ਖ਼ਰਾਬ ਰਹਿੰਦਾ ਸੀ। ਪਤਨੀ ਨੇ ਦੋਸ਼ ਲਾਇਆ ਕਿ ਪਤੀ ਆਪਣੇ 2 ਦੋਸਤਾਂ ਨਾਲ ਸਬੰਧ ਰੱਖਦਾ ਸੀ ਅਤੇ ਉਸ ਨੂੰ ਵੀ ਇਸ ਲਈ ਮਜਬੂਰ ਕਰਦਾ ਸੀ। ਵਿਰੋਧ ਕਰਨ ’ਤੇ ਉਸ ਦੀ ਕੁੱਟਮਾਰ ਕੀਤੀ ਜਾਂਦੀ ਸੀ।
ਇਹ ਵੀ ਪੜ੍ਹੋ : ਹੁਣ ਘਰ ਬੈਠੇ ਮਿਲੇਗੀ ਜ਼ਮੀਨ/ਫਲੈਟ ਦੀ ਰਜਿਸਟਰੀ ਦੀ ਸਹੂਲਤ, ਇਸ ਸੂਬੇ ਦੇ CM ਦਾ ਵੱਡਾ ਐਲਾਨ
ਪੀੜਤਾ ਦਾ ਕਹਿਣਾ ਹੈ ਕਿ ਉਹ ਬੱਚਿਆਂ ਦੇ ਭਵਿੱਖ ਕਾਰਨ ਲੰਬੇ ਸਮੇਂ ਤੱਕ ਇਹ ਸਭ ਸਹਿੰਦੀ ਰਹੀ। ਉਸ ਨੇ ਦੱਸਿਆ ਕਿ 2 ਸਾਲ ਬਾਅਦ ਉਸ ਨੂੰ ਸੱਚਾਈ ਦਾ ਉਦੋਂ ਪਤਾ ਲੱਗਾ, ਜਦੋਂ ਉਸ ਦੇ ਹੱਥ ਪਤੀ ਨਾਲ ਸਬੰਧਤ ਇਕ ਮੈਡੀਕਲ ਪਰਚੀ ਲੱਗੀ, ਜਿਸ ਤੋਂ ਇਹ ਸਾਫ਼ ਹੋ ਗਿਆ ਕਿ ਉਸ ਨੇ ਦਿੱਲੀ ’ਚ ਲਿੰਗ ਤਬਦੀਲੀ ਦੀ ਸਰਜਰੀ ਕਰਵਾਈ ਹੈ। ਪੀੜਤਾ ਦਾ ਕਹਿਣਾ ਹੈ ਕਿ ਇਸ ਫੈਸਲੇ ਦੀ ਜਾਣਕਾਰੀ ਨਾ ਤਾਂ ਉਸ ਨੂੰ ਦਿੱਤੀ ਗਈ ਅਤੇ ਨਾ ਹੀ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਭਰੋਸੇ ’ਚ ਲਿਆ ਗਿਆ।
ਇਹ ਵੀ ਪੜ੍ਹੋ : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਵਧੇਗੀ ਹੋਰ ਠੰਡ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
ਦੂਜੀ ਧਿਰ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ
ਪਤਨੀ ਅਨੁਸਾਰ, ਪਿਛਲੇ ਸਾਲ ਪਤੀ ਨੇ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਉਹ ਗੰਭੀਰ ਸਮਾਜਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ’ਚੋਂ ਲੰਘ ਰਹੀ ਹੈ। ਉਸ ਦੀਆਂ 2 ਮਾਸੂਮ ਧੀਆਂ ਹਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਉਹ ਚਿੰਤਤ ਹੈ। ਓਧਰ, ਦੂਜੀ ਧਿਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਹੈ ਕਿ ਉਸ ਨੂੰ ਆਪਣੀ ਨਿੱਜੀ ਜ਼ਿੰਦਗੀ ਜਿਊਣ ਦਾ ਅਧਿਕਾਰ ਹੈ। ਦੋਵਾਂ ਧਿਰਾਂ ਵੱਲੋਂ ਅਦਾਲਤ ’ਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਫਿਲਹਾਲ ਅਦਾਲਤ ’ਚ ਮਾਮਲੇ ਦੀ ਸੁਣਵਾਈ ਜਾਰੀ ਹੈ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
