ਲੰਗਰ ਖਾ ਕੇ ਪਰਤਦੇ ਚਚੇਰੇ ਭਰਾਵਾਂ ਨੂੰ ਰਸਤੇ ''ਚ ਆ ਟੱਕਰਿਆ ''ਕਾਲ਼'' ! ਦੋਵਾਂ ਦੀ ਹੋਈ ਦਰਦਨਾਕ ਮੌਤ
Monday, Mar 09, 2026 - 11:25 AM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕੌਸ਼ਾਂਬੀ ਜ਼ਿਲ੍ਹੇ ਵਿੱਚ ਐਤਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਪ੍ਰਯਾਗਰਾਜ-ਕਾਨਪੁਰ ਹਾਈਵੇ 'ਤੇ ਕਕੋੜਾ ਪਿੰਡ ਨੇੜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਲਕਸ਼ਮਣ (28 ਸਾਲ) ਅਤੇ ਉਸ ਦੇ ਚਚੇਰੇ ਭਰਾ ਅੰਕਿਤ (15 ਸਾਲ) ਵਜੋਂ ਹੋਈ ਹੈ।
ਪੁਲਸ ਅਨੁਸਾਰ, ਲਕਸ਼ਮਣ ਆਪਣੇ ਛੋਟੇ ਚਚੇਰੇ ਭਰਾ ਅੰਕਿਤ ਨਾਲ ਲੰਗਰ ਖਾਣ ਤੋਂ ਬਾਅਦ ਆਪਣੇ ਪਿੰਡ ਪਰਤ ਰਿਹਾ ਸੀ ਕਿ ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕੋਖਰਾਜ ਥਾਣੇ ਦੇ ਐੱਸ.ਐੱਚ.ਓ. ਚੰਦਰ ਭੂਸ਼ਣ ਮੌਰਿਆ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਹੁਣ ਹਾਈਵੇ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਹਾਦਸੇ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਾਹਨ ਦੀ ਪਛਾਣ ਕੀਤੀ ਜਾ ਸਕੇ। ਇਸ ਹਾਦਸੇ ਮਗਰੋਂ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਹੈ।
ਇਹ ਵੀ ਪੜ੍ਹੋ- ''ਮੁਆਫ਼ੀ ਨੂੰ ਦੁਸ਼ਮਣਾਂ ਨੇ ਸਾਡੀ ਹਾਰ ਸਮਝ ਲਿਆ..!'', ਇਰਾਨੀ ਰਾਸ਼ਟਰਪਤੀ ਨੇ ਦੇ'ਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
