ਅਮਰੀਕੀ ਦੂਤਘਰ 'ਚ ਕ੍ਰੇਨ ਦਾ ਇਕ ਹਿੱਸਾ ਡਿੱਗਣ ਕਾਰਨ 2 ਦੀ ਮੌਤ ਤੇ 1 ਜ਼ਖ਼ਮੀ

Saturday, Aug 14, 2021 - 02:07 AM (IST)

ਅਮਰੀਕੀ ਦੂਤਘਰ 'ਚ ਕ੍ਰੇਨ ਦਾ ਇਕ ਹਿੱਸਾ ਡਿੱਗਣ ਕਾਰਨ 2 ਦੀ ਮੌਤ ਤੇ 1 ਜ਼ਖ਼ਮੀ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਸਥਿਤ ਅਮਰੀਕੀ ਦੂਤਘਰ ਦੇ ਅੰਦਰ ਇਕ ਨਿਰਮਾਣ ਸਥਾਨ 'ਤੇ ਸ਼ੁੱਕਰਵਾਰ ਨੂੰ ਕ੍ਰੇਨ ਦਾ ਇਕ ਹਿੱਸਾ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੇ ਸੰਬੰਧ 'ਚ ਦੁਪਹਿਰ ਕਰੀਬ 2 ਵਜੇ ਚਾਣਕਿਆਪੁਰੀ ਥਾਣੇ 'ਚ ਇਕ ਪੀ.ਸੀ.ਆਰ. ਕਾਲ ਆਈ ਸੀ।

ਇਹ ਵੀ ਪੜ੍ਹੋ - ਭਾਰਤ ਬਾਇਓਟੈਕ ਦੇ ਨੇਜ਼ਲ ਵੈਕਸੀਨ ਦੇ ਦੂਜੇ ਅਤੇ ਤੀਸਰੇ ਪੜਾਅ ਦੇ ਕਲੀਨਿਕਲ ਟ੍ਰਾਇਲ ਨੂੰ ਮਿਲੀ ਮਨਜ਼ੂਰੀ

ਪੁਲਸ ਮੁਤਾਬਕ ਦੂਤਘਰ ਦੇ ਅੰਦਰ ਇਮਾਰਤ ਦੇ ਇਕ ਹਿੱਸੇ ਦਾ ਨਿਰਮਾਣ ਚੱਲ ਰਿਹਾ ਹੈ, ਉਥੇ ਕੰਮ ਕਰ ਰਹੇ ਲੋਕਾਂ 'ਤੇ ਕ੍ਰੇਨ ਦਾ ਇਕ ਹਿੱਸਾ ਡਿੱਗ ਗਿਆ। ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਕੰਚਨ (32) ਅਤੇ ਬਾਬੂਲਾਲ (32) ਵਜੋਂ ਹੋਈ ਹੈ। ਹਾਦਸੇ 'ਚ ਜ਼ਖਮੀ ਮੁਕੇਸ਼ (33) ਗੰਭੀਰ ਤੌਰ 'ਤੇ ਜ਼ਖਮੀ ਹੈ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News