ਜੰਮੂ ''ਚ LoC ਕੋਲ ਡਰੋਨ ਨਾਲ ਸੁੱਟੇ ਗਏ ਹਥਿਆਰ ਅਤੇ ਨਕਦੀ ਜ਼ਬਤ
Sunday, Dec 24, 2023 - 02:16 PM (IST)
ਜੰਮੂ (ਭਾਸ਼ਾ)- ਜੰਮੂ ਦੇ ਅਖਨੂਰ ਸੈਕਟਰ 'ਚ ਕੰਟਰੋਲ ਰੇਖਾ ਕੋਲ ਐਤਵਾਰ ਨੂੰ ਫ਼ੌਜ ਅਤੇ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਡਰੋਨ ਨਾਲ ਸੁੱਟੇ ਗਏ ਹਥਿਆਰ ਅਤੇ ਨਕਦੀ ਨਾਲ ਭਰੇ ਪੈਕੇਟ ਜ਼ਬਤ ਕੀਤੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਵਿਨਾਸ਼ਕਾਰੀ ਗਤੀਵਿਧੀਆਂ ਲਈ ਸੰਬੰਧਤ ਪੈਕੇਟ ਪਾਕਿਸਤਾਨੀ ਡਰੋਨ ਵਲੋਂ ਸੁੱਟੇ ਗਏ, ਜੋ ਸਵੇਰੇ ਕਰੀਬ 7.50 ਵਜੇ ਖੌਰ ਖੇਤਰ ਦੇ ਚੰਨੀ ਦੀਵਾਨੋ ਪਿੰਡ 'ਚ ਇਕ ਖੁੱਲ੍ਹੇ ਮੈਦਾਨ 'ਚ ਪਏ ਦੇਖੇ ਗਏ।
ਇਹ ਵੀ ਪੜ੍ਹੋ : 11 ਸਾਲ ਦੇ ਬੱਚੇ ਨੇ ਯੂ-ਟਿਊਬ 'ਤੇ ਦੇਖਿਆ ਮੌਤ ਦਾ ਸੌਖਾ ਤਰੀਕਾ, ਫਿਰ ਰੀਲ ਦੇਖ ਲੈ ਲਿਆ ਫਾਹਾ
ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਅਤੇ ਪੁਲਸ ਨੇ ਤੁਰੰਤ ਇਕ ਸਾਂਝੀ ਮੁਹਿੰਮ ਚਲਾਈ ਅਤੇ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਪੈਕੇਟ ਖੋਲ੍ਹੇ ਗਏ, ਜਿਨ੍ਹਾਂ 'ਚੋਂ ਹਥਿਆਰ ਅਤੇ ਨਕਦੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਬਰਾਮਦਗੀ 'ਚ ਇਕ 9 ਐੱਮ.ਐੱਮ. ਦੀ ਇਟਲੀ ਨਿਰਮਿਤ ਇਕ ਪਿਸਤੌਲ, ਤਿੰਨ ਮੈਗਜ਼ੀਨ, 30 ਰਾਊਂਡ, ਤਿੰਨ ਵਿਸਫ਼ੋਟਕ ਉਪਕਰਣ, ਤਿੰਨ ਆਈ.ਈ.ਡੀ. ਬੈਟਰੀ, ਇਕ ਹੱਥਗੋਲਾ ਅਤੇ 35 ਹਜ਼ਾਰ ਰੁਪਏ ਨਕਦ ਸ਼ਾਮਲ ਹਨ। ਇਹ ਬਰਾਮਦਗੀ ਫ਼ੌਜ ਦੇ ਜਵਾਨਾਂ ਵਲੋਂ ਅਖਨੂਰ ਸੈਕਟਰ 'ਚ ਇਕ ਅੱਤਵਾਦੀ ਨੂੰ ਮਾਰੇ ਜਾਣ ਦੇ ਇਕ ਦਿਨ ਬਾਅਦ ਹੋਈ ਹੈ। ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8