ਦਿੱਲੀ ਏਅਰਪੋਰਟ ''ਤੇ 10 ਕਰੋੜ ਰੁਪਏ ਦਾ ਗਾਂਜਾ ਜ਼ਬਤ, 2 ਵਿਅਕਤੀ ਗ੍ਰਿਫਤਾਰ

Monday, Dec 02, 2024 - 07:22 PM (IST)

ਨਵੀਂ ਦਿੱਲੀ (ਏਜੰਸੀ)- ਰਾਸ਼ਟਰੀ ਰਾਜਧਾਨੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 10 ਕਰੋੜ ਰੁਪਏ ਦੇ ਗਾਂਜੇ ਦੀ ਤਸਕਰੀ ਕਰਕੇ ਦੇਸ਼ ਵਿਚ ਲਿਆਉਣ ਦੇ ਮਾਮਲੇ ਵਿਚ 2 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਸਟਮ ਵਿਭਾਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਕ ਬਿਆਨ 'ਚ ਕਿਹਾ ਕਿ ਦੋਸ਼ੀਆਂ ਨੂੰ 26 ਨਵੰਬਰ ਨੂੰ ਥਾਈਲੈਂਡ ਦੇ ਫੂਕੇਟ ਤੋਂ ਇੱਥੇ ਪਹੁੰਚਣ 'ਤੇ ਰੋਕਿਆ ਗਿਆ।

ਇਹ ਵੀ ਪੜ੍ਹੋ: ਸਮੁੰਦਰੀ ਫੌਜ ਦੀ ਵਧੇਗੀ ਤਾਕਤ, ਜਲਦ ਹੋਵੇਗੀ 26 ਰਾਫੇਲ-M ਜੈੱਟ ਤੇ 3 ਸਕਾਰਪੀਅਨ ਪਣਡੁੱਬੀਆਂ ਦੀ ਖਰੀਦ

ਵਿਭਾਗ ਨੇ ਦੱਸਿਆ ਕਿ ਉਨ੍ਹਾਂ ਦੇ ਟਰਾਲੀ ਬੈਗ ਦੀ ਤਲਾਸ਼ੀ ਲੈਣ 'ਤੇ 17 ਪੋਲੀਥੀਨ ਬੈਗ ਮਿਲੇ, ਜਿਸ 'ਚ 'ਹਰੇ ਰੰਗ ਦਾ ਨਸ਼ੀਲਾ ਪਦਾਰਥ ਸੀ ਅਤੇ ਸ਼ੱਕ ਹੈ ਕਿ ਇਹ 9,979 ਗ੍ਰਾਮ ਗਾਂਜਾ' ਹੈ। ਉਨ੍ਹਾਂ ਦੱਸਿਆ ਕਿ ਪਦਾਰਥ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਪਹਿਲੀ ਨਜ਼ਰੇ ਇਹ ਗਾਂਜਾ ਲੱਗ ਰਿਹਾ ਹੈ ਜਿਸ ਦੀ ਕੀਮਤ 10 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸਿਰਫ਼ ਤੌਲੀਆ ਲਪੇਟ ਕੇ ਮੈਟਰੋ 'ਚ ਚੜ੍ਹੀਆਂ 4 ਕੁੜੀਆਂ, ਵੇਖਦੇ ਰਹਿ ਗਏ ਲੋਕ (ਵੀਡੀਓ ਵਾਇਰਲ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News