ਦਿੱਲੀ ਏਅਰਪੋਰਟ ਤੋਂ 2 ਭਾਰਤੀ ਗ੍ਰਿਫ਼ਤਾਰ, ਕਰੋੜ ਰੁਪਏ ਦਾ ਸੋਨਾ ਬਰਾਮਦ

03/19/2023 5:26:58 AM

ਨਵੀਂ ਦਿੱਲੀ (ਆਈ.ਏ.ਐੱਨ.ਐੱਸ.): ਕਸਟਮ ਅਫ਼ਸਰਾਂ ਨੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਪੋਰਟ ਤੋਂ 2 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਤਕਰੀਬਨ 1 ਕਰੋੜ ਰੁਪਏ ਦਾ ਸੋਨਾ ਬਰਾਮਦ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ ਤੋਂ ਸਰਹੱਦ ਟੱਪ ਕੇ ਭਾਰਤ ਆ ਵੜਿਆ ਚੀਤਾ, ਪੁਲਸ ਵੱਲੋਂ ਅਲਰਟ ਜਾਰੀ (ਵੀਡੀਓ)

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਇਕ ਅਧਿਕਾਰੀ ਨੇ ਦੱਸਿਆ ਕਿ ਇੰਦਰਾ ਗਾਂਧੀ ਏਅਰਪੋਰਟ ਦੇ ਟਰਮੀਨਲ-3 'ਤੇ ਚੈਕਿੰਗ ਦੌਰਾਨ ਕਸਟਮ ਅਫ਼ਸਰਾਂ ਵੱਲੋਂ 2 ਭਾਰਤੀ ਨਾਗਰਿਕਾਂ ਵਿਰੁੱਧ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਅਤੇ ਉਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਦੌਰਾਨ ਉਨ੍ਹਾਂ ਤੋਂ 2076.38 ਗਰਾਮ ਸੋਨਾ ਜਿਸ ਦੀ ਕੀਮਤ 1,01,59,934 ਰੁਪਏ ਹੈ, ਬਰਾਮਦ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਰੀ ਕਾਰਵਾਈ ਵਿਚਾਲੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਅਹਿਮ ਬਿਆਨ

ਅਧਿਕਾਰੀ ਨੇ ਅੱਗੇ ਕਿਹਾ ਕਿ ਬਰਾਮਦ ਕੀਤੇ ਗਏ ਸੋਨੇ ਨੂੰ ਕਸਟਮ ਐਕਟ ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਤੇ ਮੁਲਜ਼ਮਾਂ ਨੂੰ ਧਾਰਾ 104 ਦੇ ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ। ਦੋਹਾਂ ਨੂੰ ਦਿੱਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
 


Anmol Tagra

Content Editor

Related News