2 ਜਨਵਰੀ ਨੂੰ ਪੂਰੇ ਦੇਸ਼ ''ਚ ਇਕੱਠੇ ਹੋਵੇਗਾ ਕੋਰੋਨਾ ਵੈਕਸੀਨ ਦਾ ਡਰਾਈ ਰਨ

Thursday, Dec 31, 2020 - 05:03 PM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਦੇਸ਼ ਦੇ ਚਾਰ ਸੂਬਿਆਂ 'ਚ ਕੀਤੇ ਗਏ ਕੋਰੋਨਾ ਵੈਕਸੀਨ ਦੇ ਡਰਾਈ ਰਨ ਦੀ ਸਫ਼ਲਤਾ ਤੋਂ ਬਾਅਦ ਹੁਣ 2 ਜਨਵਰੀ ਨੂੰ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਡਰਾਈ ਰਨ ਕਰਨ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਰੋਨਾ ਵੈਕਸੀਨ ਦੇ ਡਰਾਈ ਰਨ ਦੀ ਪੂਰੀ ਤਿਆਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਵੀਰਵਾਰ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਧਾਨ ਸਕੱਤਰ (ਸਿਹਤ) ਅਤੇ ਹੋਰ ਸਿਹਤ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੇ ਡਰਾਈ ਰਨ ਲਈ ਚਿੰਨ੍ਹਿਤ ਸਾਰੀਆਂ ਸਾਈਟਾਂ 'ਤੇ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਕੀਤੀ। ਡਰਾਈ ਰਨ ਟੀਕਾਕਰਣ ਨਾਲ ਜੁੜੀ ਪੂਰੀ ਪ੍ਰਕਿਰਿਆ ਤਾ ਪਾਲਣ ਇਸ ਤਰ੍ਹਾਂ ਕੀਤਾ ਜਾਂਦਾ ਹੈ, ਜਿਵੇਂ ਅਸਲ 'ਚ ਟੀਕਾਕਰਣ ਮੁਹਿੰਮ ਚਲਾਈ ਜਾ ਰਹੀ ਹੋਵੇ।

ਇਹ ਵੀ ਪੜ੍ਹੋ : ‘ਪਹਿਲਾਂ ਨਾਲੋਂ ਵੀ ਇਕ ਕਦਮ ਪਿਛਾਂਹ ਹਟੀ ਸਰਕਾਰ, ਫ਼ਿਲਹਾਲ ਕੋਈ ਸਕਾਰਾਤਮਕ ਜਵਾਬ ਨਹੀਂ’

ਇਸ ਨਾਲ ਕੋਰੋਨਾ ਵੈਕਸੀਨ ਨੂੰ ਲੈ ਕੇ ਬਣਾਇਆ ਗਿਆ ਕੋ-ਵਿਨ ਐਪ ਬਾਹਰੀ ਮਾਹੌਲ 'ਚ ਕਿਵੇਂ ਕੰਮ ਕਰਦਾ ਹੈ, ਇਹ ਵੀ ਪਤਾ ਲੱਗ ਸਕੇਗਾ ਅਤੇ ਟੀਕਾਕਰਣ ਦੀ ਪੂਰੀ ਯੋਜਨਾ ਦੇ ਅਮਲ 'ਚ ਕੀ ਰੁਕਾਵਟਾਂ ਆਉਂਦੀਆਂ ਹਨ, ਉਨ੍ਹਾਂ ਦੀ ਪਛਾਣ ਕਰ ਕੇ, ਉਨ੍ਹਾਂ ਨਾਲ ਨਜਿੱਠਣ ਦੇ ਤਰੀਕੇ ਵੀ ਬਣਾਏ ਜਾ ਸਕਣਗੇ। ਇਸ ਨਾਲ ਵੱਖ-ਵੱਖ ਪੱਧਰ 'ਤੇ ਟੀਕਾਕਰਣ ਮੁਹਿੰਮ ਨਾਲ ਜੁੜਨ ਵਾਲੇ ਲੋਕਾਂ ਦਾ ਵੀ ਹੌਂਸਲਾ ਵਧੇਗਾ। ਸਿਹਤ ਮੰਤਰਾਲਾ ਨੇ ਦੱਸਿਆ ਕਿ ਡਰਾਈ ਰਨ ਸਾਰੇ ਸੂਬਿਆਂ ਦੀ ਰਾਜਧਾਨੀ 'ਚ ਘੱਟੋ-ਘੱਟ ਤਿੰਨ ਸਾਈਟਾਂ 'ਤੇ ਹੋਵੇਗੀ। ਕੁਝ ਸੂਬੇ ਉਨ੍ਹਾਂ ਇਲਾਕਿਆਂ ਨੂੰ ਵੀ ਡਰਾਈ ਰਨ 'ਚ ਸ਼ਾਮਲ ਕਰਨਗੇ, ਜੋ ਤੰਗ ਹੋਣ ਅਤੇ ਜਿੱਥੇ ਸਮਾਨ ਦੀ ਆਵਾਜਾਈ 'ਚ ਸ਼ਾਮਲ ਹੋਵੇ। ਮਹਾਰਾਸ਼ਟਰ ਅਤੇ ਕੇਰਲ ਆਪਣੀ ਰਾਜਧਾਨੀ ਤੋਂ ਵੱਖ ਹੋਰ ਵੱਡੇ ਸ਼ਹਿਰਾਂ 'ਚ ਡਰਾਈ ਰਨ ਕਰਨਗੇ।

ਇਹ ਵੀ ਪੜ੍ਹੋ : ਬੈਠਕ ਤੋਂ ਬਾਅਦ ਬੋਲੇ ਖੇਤੀ ਮੰਤਰੀ ਤੋਮਰ, ਕਿਹਾ- ਚਾਰ ਵਿਸ਼ਿਆ ਚੋਂ ਦੋ ‘ਤੇ ਬਣੀ ਰਜ਼ਾਮੰਦੀ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News