ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਬੱਸ ਦੀ ਭਿਆਨਕ ਟੱਕਰ, 2 ਦੀ ਮੌਤ, 17 ਜ਼ਖ਼ਮੀ

Wednesday, Feb 15, 2023 - 01:20 PM (IST)

ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਬੱਸ ਦੀ ਭਿਆਨਕ ਟੱਕਰ, 2 ਦੀ ਮੌਤ, 17 ਜ਼ਖ਼ਮੀ

ਰਤਲਾਮ- ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਇਕ ਯਾਤਰੀ ਬੱਸ ਦੇ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ 20 ਕਿਲੋਮੀਟਰ ਦੂਰ ਬਿਲਪਾਂਕ ਥਾਣਾ ਖੇਤਰ ਦੇ ਸਰਵਰ ਜਮੁਨੀਆ ਪਿੰਡ ਨੇੜੇ ਜਾਵਰਾ-ਲੇਬਾਦ ਹਾਈਵੇਅ 'ਤੇ ਸਵੇਰੇ ਕਰੀਬ 5 ਵਜੇ ਵਾਪਰਿਆ।

ਬਿਲਪਾਂਕ ਥਾਣਾ ਮੁਖੀ ਓ. ਪੀ. ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਪੁਣੇ ਤੋਂ ਭੀਲਵਾੜਾ (ਰਾਜਸਥਾਨ) ਜਾ ਰਹੀ ਰਾਜਸਥਾਨ ਰੋਡਵੇਜ਼ ਦੀ ਬੱਸ ਨੇ ਸੜਕ ਕਿਨਾਰੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 45 ਅਤੇ 55 ਸਾਲ ਦੇ ਦੋ ਬੱਸ ਚਾਲਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 17 ਯਾਤਰੀਆਂ ਨੂੰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਰਤਲਾਮ ਦੇ ਇਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। 


author

Tanu

Content Editor

Related News