ਜੈਸਲਮੇਰ : ਗਾਂ ਨੂੰ ਬਚਾਉਂਦੇ ਹੋਏ ਪਲਟੀ ਗੱਡੀ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ ਤੇ 8 ਜ਼ਖਮੀ

Wednesday, Mar 25, 2026 - 05:35 PM (IST)

ਜੈਸਲਮੇਰ : ਗਾਂ ਨੂੰ ਬਚਾਉਂਦੇ ਹੋਏ ਪਲਟੀ ਗੱਡੀ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ ਤੇ 8 ਜ਼ਖਮੀ

ਜੈਸਲਮੇਰ : ਪੋਕਰਣ-ਜੈਸਲਮੇਰ ਮਾਰਗ 'ਤੇ ਬੁੱਧਵਾਰ ਦੁਪਹਿਰ ਨੂੰ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਅੱਠ ਹੋਰ ਜ਼ਖਮੀ ਹੋ ਗਏ। ਪੁਲਸ ਅਨੁਸਾਰ ਇਹ ਸਾਰੇ ਪੀੜਤ ਇੱਕੋ ਪਰਿਵਾਰ ਨਾਲ ਸਬੰਧਤ ਸਨ ਤੇ ਜੈਸਲਮੇਰ ਦੇ ਪਿੰਡ ਥਈਆਤ ਦੇ ਰਹਿਣ ਵਾਲੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਪਰਿਵਾਰ ਰਾਮਦੇਵਰਾ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ। ਰਸਤੇ 'ਚ ਚਾਚਾ ਪਿੰਡ ਦੇ ਨੇੜੇ ਅਚਾਨਕ ਸਾਹਮਣੇ ਆਈ ਇੱਕ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਡਰਾਈਵਰ ਗੱਡੀ ਤੋਂ ਸੰਤੁਲਨ ਖੋ ਬੈਠਾ, ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਪਲਟ ਗਈ।

ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵਿਅਕਤੀਆਂ ਦੀ ਪਛਾਣ ਗੋਪਾਲ ਸਿੰਘ ਅਤੇ ਗੋਵਰਧਨ ਸਿੰਘ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਤਿੰਨ ਲੋਕਾਂ ਨੂੰ ਬਿਹਤਰ ਇਲਾਜ ਲਈ ਜੋਧਪੁਰ ਰੈਫਰ ਕੀਤਾ ਗਿਆ ਹੈ, ਜਦਕਿ ਡਰਾਈਵਰ ਸਮੇਤ ਬਾਕੀ ਜ਼ਖਮੀਆਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਚੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News