ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 5 ਅੱਤਵਾਦੀ ਢੇਰ

Thursday, Oct 26, 2023 - 06:23 PM (IST)

ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 5 ਅੱਤਵਾਦੀ ਢੇਰ

ਸ਼੍ਰੀਨਗਰ (ਭਾਸ਼ਾ)- ਸੁਰੱਖਿਆ ਫ਼ੋਰਸਾਂ ਨੇ ਵੀਰਵਾਰ ਨੂੰ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰਦੇ ਹੋਏ 5 ਅੱਤਵਾਦੀ ਮਾਰ ਸੁੱਟੇ। ਪਿਛਲੇ 5 ਦਿਨਾਂ 'ਚ ਕਸ਼ਮੀਰ 'ਚ ਘੁਸਪੈਠ ਦੀ ਇਹ ਦੂਜੀ ਕੋਸ਼ਿਸ਼ ਨਾਕਾਮ ਕੀਤੀ ਗਈ ਹੈ। 22 ਅਕਤੂਬਰ ਨੂੰ ਬਾਰਾਮੂਲਾ ਦੇ ਉੜੀ ਸੈਕਟਰ 'ਚ 2 ਘੁਸਪੈਠੀਏ ਮਾਰੇ ਗਏ ਸਨ। 

ਇਹ ਵੀ ਪੜ੍ਹੋ : ਜੰਮੂ ਕਸ਼ਮੀਰ 'ਚ ਸੁਰੱਖਿਆ ਸਥਿਤੀ ਕਾਫ਼ੀ ਸੁਧਰੀ, ਅੱਤਵਾਦ ਲੈ ਰਿਹੈ ਆਖ਼ਰੀ ਸਾਹ : ਮਨੋਜ ਸਿਨਹਾ

ਜੰਮੂ ਕਸ਼ੀਰ ਪੁਲਸ ਨੇ ਕਸ਼ਮੀਰ ਜ਼ੋਨ ਦੇ ਐਡੀਸ਼ਨਲ ਪੁਲਸ ਜਨਰਲ ਡਾਇਰੈਕਟਰ ਦਾ ਹਵਾਲਾ ਦਿੰਦੇ ਹੋਏ ਐਕਸ 'ਤੇ ਪੋਸਟ 'ਚ ਕਿਹਾ,''ਲਸ਼ਕਰ-ਏ-ਤੋਇਬਾ ਦੇ 3 ਹੋਰ ਅੱਤਵਾਦੀ (ਕੁੱਲ 5) ਮਾਰੇ ਗਏ ਹਨ। ਪੁਲਸ ਅਤੇ ਸੁਰੱਖਿਆ ਫ਼ੋਰਸਾਂ ਦੀ ਸਾਂਝੀ ਟੀਮ ਨੂੰ ਉਸ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋਈ। ਸੁਰੱਖਿਆ ਫ਼ੋਰਸਾਂ ਵਲੋਂ ਇਲਾਕੇ ਨੂੰ ਘੇਰਨ ਤੋਂ ਬਾਅਦ ਉੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਜਵਾਨਾਂ ਨੇ ਮੂੰਹ ਤੋੜ ਜਵਾਬ ਦਿੱਤਾ। ਹਾਲ ਦੇ ਦਿਨਾਂ 'ਚ ਪੂਰੇ ਕਸ਼ਮੀਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਕਈ ਮੁਕਾਬਲੇ ਹੋਏ ਹਨ, ਜਿਸ 'ਚ ਕਈ ਅੱਤਵਾਦੀਆਂ ਦਾ ਸਫ਼ਾਇਆ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News