ਮਣੀਪੁਰ ਬੱਸ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਵੇਗੀ ਕੇਂਦਰ ਸਰਕਾਰ

Thursday, Dec 22, 2022 - 04:43 AM (IST)

ਮਣੀਪੁਰ ਬੱਸ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਵੇਗੀ ਕੇਂਦਰ ਸਰਕਾਰ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਮਣੀਪੁਰ ਦੇ ਨੋਨੀ ਜ਼ਿਲੇ 'ਚ ਸਕੂਲ ਬੱਸ ਹਾਦਸੇ 'ਚ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਸ ਹਾਦਸੇ 'ਚ 7 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖਮੀ ਹੋ ਗਏ।

ਇਹ ਖ਼ਬਰ ਵੀ ਪੜ੍ਹੋ - 3 ਧੀਆਂ ਦੀ ਮਾਂ ਦੀਆਂ ਆਸਾਂ ਨੂੰ ਪਿਆ ਬੂਰ, ਝੋਲੀ ਪਈ 3 ਪੁੱਤਰਾਂ ਦੀ ਦਾਤ

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕੀਤੇ ਗਏ ਟਵੀਟ ਮੁਤਾਬਕ ਮੋਦੀ ਨੇ ਕਿਹਾ, ''ਮਣੀਪੁਰ ਦੇ ਨੋਨੀ ਜ਼ਿਲ੍ਹੇ 'ਚ ਵਾਪਰੇ ਦਰਦਨਾਕ ਬੱਸ ਹਾਦਸੇ 'ਚ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੇ ਵਿਚਾਰ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

PunjabKesari

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ 'ਚ ਬੋਲੇ ਅਮਿਤ ਸ਼ਾਹ, 'ਨਸ਼ਿਆਂ ਖ਼ਿਲਾਫ ਮਿਲ ਕੇ ਜੰਗ ਲੜਨ ਕੇਂਦਰ ਤੇ ਸੂਬੇ'

ਉਨ੍ਹਾਂ ਕਿਹਾ ਕਿ ਮਣੀਪੁਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਪੀ.ਐੱਮ.ਓ. ਮੁਤਾਬਕ ਬੱਸ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ 'ਚੋਂ 2 ਲੱਖ ਰੁਪਏ ਦੀ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖ਼ਮੀਆਂ ਨੂੰ 50 ਰੁਪਏ ਦਿੱਤੇ ਜਾਣਗੇ। ਇਹ ਹਾਦਸਾ ਮਨੀਪੁਰ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਨੇੜੇ ਪੁਰਾਣੀ ਕਛਰ ਰੋਡ 'ਤੇ ਵਾਪਰਿਆ। ਹਾਦਸੇ ਵਾਲੀ ਥਾਂ ਤੋਂ ਬਾਹਰ ਕੱਢਣ ਤੋਂ ਬਾਅਦ ਜ਼ਖਮੀ ਵਿਦਿਆਰਥੀਆਂ ਦਾ ਇੰਫਾਲ ਦੇ ਕੁਝ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News