ਸ਼੍ਰੀਨਗਰ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਹਥਿਆਰ ਬਰਾਮਦ
Wednesday, May 13, 2026 - 12:02 AM (IST)
ਸ਼੍ਰੀਨਗਰ- ਜੰਮੂ-ਕਸ਼ਮੀਰ ਪੁਲਸ ਨੇ ਸ਼੍ਰੀਨਗਰ ’ਚ ਇਕ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਸ ਨੇ ਲਸ਼ਕਰ-ਏ-ਤੋਇਬਾ ਨਾਲ ਸਬੰਧਤ 2 ਅੱਤਵਾਦੀ ਸਹਿਯੋਗੀਆਂ ਨੂੰ ਹਥਿਆਰਾਂ ਅਤੇ ਇਤਰਾਜ਼ਯੋਗ ਸਮੱਗਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਅਨੁਸਾਰ, ਪੁਲਸ ਨੂੰ ਸ਼ਹਿਰ ਦੇ ਬਾਬਾਡੇਂਬ ਇਲਾਕੇ ’ਚ ਸ਼ੱਕੀ ਸਰਗਰਮੀ ਦੀ ਵਿਸ਼ੇਸ਼ ਸੂਚਨਾ ਮਿਲੀ ਸੀ। ਇਸ ਆਧਾਰ ’ਤੇ ਪੁਲਸ ਨੇ ਇਲਾਕੇ ’ਚ ਨਾਕਾ ਲਾਇਆ ਸੀ।
ਇਸੇ ਦੌਰਾਨ ਇਕ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨ ਉੱਥੇ ਪਹੁੰਚੇ। ਪੁਲਸ ਵੱਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ’ਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਚੌਕਸ ਜਵਾਨਾਂ ਨੇ ਉਨ੍ਹਾਂ ਨੂੰ ਦਬੋਚ ਲਿਆ।
ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ 1 ਪਿਸਤੌਲ, 3 ਮੈਗਜ਼ੀਨ, 21 ਕਾਰਤੂਸ, 10 ਇਤਰਾਜ਼ਯੋਗ ਪੋਸਟਰ, 2 ਮੋਬਾਈਲ ਫ਼ੋਨ ਬਰਾਮਦ ਹੋਏ।
