ਬਾਰਾਮੂਲਾ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫਤਾਰ

Saturday, Mar 28, 2020 - 09:52 PM (IST)

ਬਾਰਾਮੂਲਾ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫਤਾਰ

ਸ਼੍ਰੀਨਗਰ– ਕਸ਼ਮੀਰ ਦੇ ਬਾਰਾਮੂਲਾ ਵਿਚ ਪੁਲਸ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਸੂਤਰਾਂ ਅਨੁਸਾਰ ਬਾਰਾਮੂਲਾ ਵਿਚ 2 ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਅਤੇ ਫੌਜ ਨੇ ਇਕ ਸਾਂਝੀ ਮੁਹਿੰਮ ਸ਼ੁਰੂ ਕੀਤੀ। ਛਾਪੇਮਾਰੀ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਦੀ ਪਛਾਣ ਸ਼ੌਕਤ ਅਹਿਮਦ ਮੀਰ ਅਤੇ ਸ਼ੌਕਤ ਅਹਿਮਦ ਯਾਟੂ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਹਥਿਆਰਾਂ ਬਾਰੇ ਜਾਣਕਾਰੀ ਿਦੱਤੀ ਜਿਸ ਤੋਂ ਬਾਅਦ ਟੀਮ ਨੇ ਇਲਾਕੇ ਦਾ ਦੌਰਾ ਕਰ ਕੇ ਇਕ ਪਿਸਤੌਲ, ਇਕ ਹੈਂਡ ਗ੍ਰਨੇਡ, ਇਕ ਏ. ਕੇ. 47 ਰਾਈਫਲ, 30 ਰੌਂਦ, 6 ਪਿਸਟਲ ਰੌਂਦ ਬਰਾਮਦ ਕੀਤੇ। ਗ੍ਰਿਫਤਾਰ ਅੱਤਵਾਦੀਆਂ ਨੇ 5 ਨੌਜਵਾਨਾਂ ਨੂੰ ਹਥਿਆਰਾਂ ਦੀ ਟ੍ਰੇਨਿੰਗ ਪ੍ਰਾਪਤ ਕਰਨ ਲਈ ਜਾਇਜ਼ ਵੀਜ਼ੇ ’ਤੇ ਪਾਕਿਸਤਾਨ ਦੀ ਯਾਤਰਾ ਕਰਨ ਵਿਚ ਮਦਦ ਕਰਨ ਦੀ ਗੱਲ ਵੀ ਕਬੂਲੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari


author

Gurdeep Singh

Content Editor

Related News