ਬੜਗਾਮ ਜ਼ਿਲੇ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫਤਾਰ
Tuesday, Mar 29, 2022 - 02:12 AM (IST)
ਸ਼੍ਰੀਨਗਰ (ਭਾਸ਼ਾ/ਅਰੀਜ)– ਸੁਰੱਖਿਆ ਦਸਤਿਆਂ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲੇ ਤੋਂ ਲਸ਼ਕਰ-ਏ-ਤੋਇਬਾ (ਐੱਲ. ਈ. ਟੀ.) ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਪੜ੍ਹੋ-ਪਾਕਿ ਤੇ ਵਿੰਡੀਜ਼ ਦੇ ਵਿਚਾਲੇ ਮੁਲਤਵੀ ਵਨ ਡੇ ਸੀਰੀਜ਼ ਦਾ ਆਯੋਜਨ ਜੂਨ 'ਚ ਹੋਵੇਗਾ
ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਸਹਿਯੋਗ ਨਾਲ ਪੁਲਸ ਨੇ ਬੜਗਾਮ ’ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ 2 ਸਰਗਰਮ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਬੜਗਾਮ ਦੇ ਸੁਨੇਰਗੁੰਡ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਦੇ ਨਿਵਾਸੀ ਵਸੀਮ ਅਹਿਮਦ ਗਨਈ ਅਤੇ ਇਕਬਾਲ ਅਸ਼ਰਫ ਸ਼ੇਖ ਦੇ ਰੂਪ ’ਚ ਹੋਈ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਇਤਰਾਜ਼ਯੋਗ ਸਮੱਗਰੀ, ਇਕ ਚੀਨੀ ਪਿਸਤੌਲ, 2 ਮੈਗਜ਼ੀਨ, 12 ਰਾਊਂਡ ਗੋਲੀਆਂ ਅਤੇ 32 ਰਾਊਂਡ ਏ. ਕੇ. 47 ਦੀਆਂ ਗੋਲੀਆਂ ਸਮੇਤ ਗੋਲਾ-ਬਾਰੂਦ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਖ਼ਬਰ ਪੜ੍ਹੋ-ਇੰਗਲੈਂਡ ਦੀ ਲਗਾਤਾਰ ਹਾਰ ਤੋਂ ਬਾਅਦ ਟੀਮ ਦੀ ਕਪਤਾਨੀ ਨਹੀਂ ਛੱਡਣਾ ਚਾਹੁੰਦੇ ਰੂਟ, ਦਿੱਤਾ ਇਹ ਬਿਆਨ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।