ਬਾਰਾਮੂਲਾ ''ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ 2 ਅੱਤਵਾਦੀ ਢੇਰ

02/22/2019 7:35:29 PM

ਸ਼੍ਰੀਨਗਰ—  ਜੰਮੂ ਕਸ਼ਮੀਰ 'ਚ ਬਾਰਾਮੂਲਾ ਜ਼ਿਲੇ ਦੇ ਸੋਪੋਰ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅੱਤਵਾਦੀ ਢੇਰ ਹੋ ਗਏ। ਪੁਲਸ ਨੇ ਦੱਸਿਆ ਕਿ ਸੁਰੱੱਖਿਆ ਬਲਾਂ ਨੇ ਮੁੱਢਲੀ ਜਾਣਕਾਰੀ ਦੇ ਆਧਾਰ 'ਤੇ ਸੋਪੋਰ ਦੇ ਵਾਰਪੋਰਾ ਇਲਾਕੇ ਦੀ ਘੇਰਾਬੰਦੀ ਕੀਤੀ ਤੇ ਤਲਾਸ਼ੀ ਮੁਹਿੰਮ ਚਲਾਈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਥੇ ਮੌਜੂਦ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਮੁਹਿੰਮ ਫਿਲਹਾਲ ਜਾਰੀ ਹੈ। ਮਾਰੇ ਗਏ ਅੱਤਵਾਦੀਆਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ।


Inder Prajapati

Content Editor

Related News