ਮਹਾਦੇਵ ਐਪ ਮਾਮਲੇ ’ਚ 2 ਹੋਰ ਦੋਸ਼ੀ ਗ੍ਰਿਫਤਾਰ
Saturday, Mar 09, 2024 - 12:51 PM (IST)
ਨਵੀਂ ਦਿੱਲੀ- ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮਹਾਦੇਵ ਐਪ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ 2 ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਇਸ ਮਾਮਲੇ ਵਿਚ ਛੱਤੀਸਗੜ੍ਹ ਦੇ ਕਈ ਵੱਡੇ ਨੇਤਾਵਾਂ ਅਤੇ ਨੌਕਰਸ਼ਾਹਾਂ ਦੀ ਸ਼ਮੂਲੀਅਤ ਹੈ। ਈ. ਡੀ. ਨੇ ਦੱਸਿਆ ਕਿ ਗਿਰਿਸ਼ ਤਲਰੇਜਾ ਅਤੇ ਸੂਰਜ ਚੋਖਾਨੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਏਜੰਸੀ ਨੇ ਕਿਹਾ ਕਿ ਵਿਸ਼ੇਸ਼ ਮਨੀ ਲਾਂਡਰਿੰਗ ਐਕਟ (ਪੀ. ਐੱਮ. ਐੱਲ. ਏ.) ਦੀ ਅਦਾਲਤ ਨੇ ਉਨ੍ਹਾਂ ਨੂੰ 11 ਮਾਰਚ ਤੱਕ ਲਈ ਈ. ਡੀ. ਦੀ ਹਿਰਾਸਤ ’ਚ ਭੇਜ ਦਿੱਤਾ। ਈ. ਡੀ. ਮੁਤਾਬਕ ਮਾਮਲੇ ਵਿਚ ਹੁਣ ਤੱਕ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਈ. ਡੀ. ਨੇ ਦੱਸਿਆ ਕਿ ਤਲਰੇਜਾ ਕੋਲ ਮਹਾਦੇਵ ਆਨਲਾਈਨ ਬੁੱਕ (ਐੱਮ. ਓ. ਬੀ.) ਐਪ ਦੀ ਸਹਾਇਕ ਕੰਪਨੀ ‘ਲੋਟਸ 365’ ’ਚ ਹਿੱਸੇਦਾਰੀ ਸੀ।