ਬਾਬਾ ਤਰਸੇਮ ਸਿੰਘ ਕਤਲਕਾਂਡ: ਦੋ ਹੋਰ ਦੋਸ਼ੀ ਗ੍ਰਿਫ਼ਤਾਰ, 28 ਮਾਰਚ ਨੂੰ ਕਤਲ ਦੀ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ

Sunday, Apr 14, 2024 - 12:04 PM (IST)

ਬਾਬਾ ਤਰਸੇਮ ਸਿੰਘ ਕਤਲਕਾਂਡ: ਦੋ ਹੋਰ ਦੋਸ਼ੀ ਗ੍ਰਿਫ਼ਤਾਰ, 28 ਮਾਰਚ ਨੂੰ ਕਤਲ ਦੀ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ

ਊਧਮ ਸਿੰਘ ਨਗਰ/ਨੈਨੀਤਾਲ- ਉੱਤਰਾਖੰਡ ਦੇ ਊਧਮ ਸਿੰਘ ਨਗਰ ਸਥਿਤ ਗੁਰਦੁਆਰਾ ਸ੍ਰੀ ਨਾਨਕਮਤਾ ਦੇ ਡੇਰਾ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਪੁਲਸ ਨੂੰ ਇਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਪੁਲਸ ਟੀਮ ਨੇ ਦੋ ਹੋਰ ਮੁੱਖ ਸਾਜ਼ਿਸ਼ਕਾਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਨੇਪਾਲ ਬਾਰਡਰ ਅਤੇ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਊਧਮ ਸਿੰਘ ਨਗਰ ਦੇ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ.) ਮੰਜੂਨਾਥ ਟੀ. ਸੀ. ਨੇ ਇਸ ਮਾਮਲੇ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਵਲੋਂ ਸ਼ੂਟਰਾਂ ਨੂੰ ਪੈਸੇ ਅਤੇ ਹਥਿਆਰ ਮੁਹੱਈਆ ਕਰਵਾਏ ਗਏ ਸਨ। ਇਸ ਮਾਮਲੇ ਵਿਚ ਹੁਣ ਤੱਕ 9 ਦੋਸ਼ੀਆਂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਇਕ ਸ਼ੂਟਰ ਦੀ ਪੁਲਸ ਐਨਕਾਊਂਟਰ ਵਿਚ ਮੌਤ ਹੋ ਚੁੱਕੀ ਹੈ। 

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਨਾਨਕਮੱਤਾ ਦੇ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

PunjabKesari

SSP ਮੰਜੂਨਾਥ ਟੀ. ਸੀ. ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਬਾਬਾ ਤਰਸੇਮ ਦੇ ਕਤਲ ਦੇ ਸਾਜ਼ਿਸ਼ ਵਿਚ ਸ਼ਾਮਲ ਸਨ। ਦੋਹਾਂ ਦੋਸ਼ੀਆਂ ਨੇ ਆਪਣਾ ਨਾਂ ਸਤਨਾਮ ਸਿੰਘ ਅਤੇ ਸੁਲਤਾਨ ਸਿੰਘ ਦੱਸਿਆ ਹੈ। ਸਤਨਾਮ ਸਿੰਘ ਨੂੰ ਗੌਰੀਫੰਟਾ ਜ਼ਿਲ੍ਹਾ ਲਖੀਮਪੁਰ ਖੀਰੀ ਨੇਪਾਲ ਬਾਰਡਰ ਤੋਂ ਜਦਕਿ ਸੁਲਤਾਨ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਸੁਲਤਾਨ ਸਿੰਘ 'ਤੇ 20 ਹਜ਼ਾਰ ਰੁਪਏ ਦਾ ਇਨਾਮ ਐਲਾਨ ਕੀਤਾ ਸੀ। ਇਨ੍ਹਾਂ ਦੋਹਾਂ ਦੋਸ਼ੀਆਂ ਖਿਲਾਫ਼ ਕਤਲ, ਲੁੱਟ-ਖੋਹ ਅਤੇ ਗੈਂਗਸਟਰ ਵਰਗੇ ਗੰਭੀਰ ਅਪਰਾਧ ਦਰਜ ਹਨ। 

ਇਹ ਵੀ ਪੜ੍ਹੋ- ਬਾਬਾ ਤਰਸੇਮ ਸਿੰਘ ਕਤਲਕਾਂਡ: ਤਰਨਤਾਰਨ ਦੇ ਸਰਬਜੀਤ ਸਿੰਘ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਲਈ ਕਤਲ ਦੀ ਜ਼ਿੰਮੇਵਾਰੀ

PunjabKesari

ਜ਼ਿਕਰਯੋਗ ਹੈ ਕਿ 28 ਮਾਰਚ 2024 ਨੂੰ ਸ੍ਰੀ ਨਾਨਕਮਤਾ ਗੁਰਦੁਆਰਾ ਸਾਹਿਬ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲਕਾਂਡ ਮਗਰੋਂ ਉੱਤਰਾਖੰਡ ਵਿਚ ਹੜਕੰਪ ਮਚ ਗਿਆ ਸੀ। ਕਤਲਕਾਂਡ ਮਗਰੋਂ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਉੱਤਰਾਖੰਡ ਪੁਲਸ ਦੇ ਡੀ. ਜੀ. ਪੀ. ਅਭਿਨਵ ਕੁਮਾਰ ਨੂੰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਪੁਲਸ ਲਗਾਤਾਰ ਦੋਸ਼ੀਆਂ ਨੂੰ ਲੱਭਣ ਵਿਚ ਜੁੱਟੀ ਸੀ। ਕੁਝ ਦਿਨ ਪਹਿਲਾਂ ਇਸ ਘਟਨਾ ਵਿਚ ਸ਼ਾਮਲ ਸਾਜ਼ਿਸ਼ਕਰਤਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 

ਇਹ ਵੀ ਪੜ੍ਹੋ- Big Breaking: ਬਾਬਾ ਤਰਸੇਮ ਸਿੰਘ ਦਾ ਕਾਤਲ ਅਮਰਜੀਤ ਸਿੰਘ ਪੁਲਸ ਮੁਕਾਬਲੇ 'ਚ ਢੇਰ


author

Tanu

Content Editor

Related News