ਹਿਮਾਚਲ ਪ੍ਰਦੇਸ਼ ਦੇ ਊਨਾ ''ਚ ਸੜਕ ਹਾਦਸਿਆਂ ''ਚ 2 ਲੋਕਾਂ ਦੀ ਮੌਤ, 3 ਜ਼ਖ਼ਮੀ

Thursday, Sep 28, 2023 - 03:37 PM (IST)

ਹਿਮਾਚਲ ਪ੍ਰਦੇਸ਼ ਦੇ ਊਨਾ ''ਚ ਸੜਕ ਹਾਦਸਿਆਂ ''ਚ 2 ਲੋਕਾਂ ਦੀ ਮੌਤ, 3 ਜ਼ਖ਼ਮੀ

ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਘੰਡਾਵਲ ਪਿੰਡ ਵਿਚ ਇਕ ਪਿਕਅੱਪ ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ 'ਚ ਮਰਨ ਵਾਲੇ ਦੀ ਪਛਾਣ ਬਾਈਕ ਸਵਾਰ ਅਭਿਸ਼ੇਕ ਦੇ ਰੂਪ 'ਚ ਕੀਤੀ ਗਈ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਊਨਾ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਕ ਹੋਰ ਹਾਦਸੇ ਵਿਚ ਜ਼ਿਲ੍ਹੇ ਦੇ ਗਗਰੇਟ ਸਬ-ਡਿਵੀਜ਼ਨ ਦੇ ਗੁਗਲਾਹਰ ਵਿਚ ਇਕ ਐੱਸ. ਯੂ. ਵੀ. ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਇਸ ਘਟਨਾ 'ਚ ਬਾਈਕ ਸਵਾਰ ਮਨੀਸ਼ ਕੁਮਾਰ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਘਟਨਾ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਦੋਹਾਂ ਹਾਦਸਿਆਂ 'ਚ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।


author

Tanu

Content Editor

Related News