ਝਾਰਖੰਡ ਦੇ ਚਤਰਾ 'ਚ ਪੁਲਸ ਤੇ ਨਕਸਲੀਆਂ ਵਿਚਾਲੇ ਮੁਕਾਬਲਾ, 2 ਸੁਰੱਖਿਆ ਮੁਲਾਜ਼ਮ ਸ਼ਹੀਦ
Thursday, Feb 08, 2024 - 05:20 AM (IST)
ਚਤਰਾ (ਭਾਸ਼ਾ): ਝਾਰਖੰਡ ਦੇ ਚਤਰਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਨਕਸਲੀਆਂ ਅਤੇ ਪੁਲਸ ਵਿਚਾਲੇ ਹੋਏ ਮੁਕਾਬਲੇ 'ਚ ਦੋ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ, ਜਦਕਿ ਇਕ ਹੋਰ ਜਵਾਨ ਜ਼ਖਮੀ ਹੋ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਕਰੀਬ 200 ਕਿਲੋਮੀਟਰ ਦੂਰ ਸਦਰ ਅਤੇ ਬਸ਼ਿਸਥਾਨਗਰ ਜੋਰੀ ਥਾਣਾ ਖੇਤਰ ਦੇ ਵਿਚਕਾਰ ਬੈਰੀਓ ਦੇ ਜੰਗਲ ਵਿਚ ਹੋਇਆ।
ਇਹ ਖ਼ਬਰ ਵੀ ਪੜ੍ਹੋ - ਕੁਵੈਤ ਤੋਂ ਭੱਜ ਕੇ ਆਏ 3 ਭਾਰਤੀ ਮੁੰਬਈ 'ਚ ਗ੍ਰਿਫ਼ਤਾਰ, ਕੁਝ ਦਿਨ ਪਹਿਲਾਂ ਹੀ ਗਏ ਸੀ ਵਿਦੇਸ਼
ਪੁਲਸ ਦੇ ਇੰਸਪੈਕਟਰ ਜਨਰਲ (ਅਪਰੇਸ਼ਨਜ਼) ਅਮੋਲ ਵੀ ਹੋਮਾਕਰ ਨੇ ਕਿਹਾ ਕਿ ਇਸ ਘਟਨਾ ਵਿਚ ਦੋ ਸੁਰੱਖਿਆ ਕਰਮੀਆਂ ਦੀ ਜਾਨ ਚਲੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਵਾਨਾਂ ਦੀ ਪਛਾਣ ਸਿਕੰਦਰ ਸਿੰਘ ਅਤੇ ਸੁਕਮ ਰਾਮ ਵਜੋਂ ਹੋਈ ਹੈ। ਸਿੰਘ ਬਿਹਾਰ ਦੇ ਗਯਾ ਦਾ ਰਹਿਣ ਵਾਲਾ ਸੀ ਅਤੇ ਸੁਕਮ ਰਾਮ ਝਾਰਖੰਡ ਦੇ ਪਲਾਮੂ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਚਤਰਾ ਉਪਮੰਡਲ ਪੁਲਸ ਅਧਿਕਾਰੀ ਸੰਦੀਪ ਸੁਮਨ ਨੇ ਕਿਹਾ, ''ਮੁੱਠਭੇੜ 'ਚ ਜ਼ਖ਼ਮੀ ਜਵਾਨ ਆਕਾਸ਼ ਸਿੰਘ ਨੂੰ ਇਲਾਜ ਲਈ ਏਅਰਲਿਫਟ ਕਰਕੇ ਰਾਂਚੀ ਲਿਜਾਇਆ ਗਿਆ ਹੈ।'' ਸੁਮਨ ਨੇ ਦੱਸਿਆ ਕਿ ਸੁਰੱਖਿਆ ਕਰਮਚਾਰੀ ਇਕ ਆਪਰੇਸ਼ਨ ਤੋਂ ਬਾਅਦ ਵਾਪਸ ਪਰਤ ਰਹੇ ਸਨ, ਜਦੋਂ ਉਨ੍ਹਾਂ 'ਤੇ TSPC ਦੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਫ਼ਿਰੌਤੀ ਮੰਗਣ ਤੇ ਹਥਿਆਰ ਰੱਖਣ ਦੇ ਮਾਮਲੇ 'ਚ 2 ਕੁੜੀਆਂ ਸਣੇ 5 ਪੰਜਾਬੀ ਨਾਮਜ਼ਦ, 3 ਗ੍ਰਿਫ਼ਤਾਰ
ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਦੋ ਸੁਰੱਖਿਆ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਸੋਰੇਨ ਨੇ ਇਕ ਅਧਿਕਾਰਤ ਬਿਆਨ ਵਿਚ ਕਿਹਾ, “ਇਨ੍ਹਾਂ ਸੁਰੱਖਿਆ ਕਰਮਚਾਰੀਆਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਸਰਕਾਰ ਨਕਸਲੀ ਗਤੀਵਿਧੀਆਂ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ।'' ਮੁੱਖ ਮੰਤਰੀ ਨੇ ਪੁਲਸ ਡਾਇਰੈਕਟਰ ਜਨਰਲ ਨੂੰ ਜ਼ਖ਼ਮੀ ਜਵਾਨਾਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8