ਹਰਿਆਣਾ ''ਚ ਜ਼ਮਾਨਤ ''ਤੇ ਰਿਹਾਅ 2 ਕੈਦੀ ਕੋਰੋਨਾ ਪਾਜ਼ੇਟਿਵ

05/17/2020 7:51:32 PM

ਚੰਡੀਗੜ੍ਹ-ਹਰਿਆਣਾ 'ਚ ਜ਼ਮਾਨਤ 'ਤੇ ਰਿਹਾਅ ਦੋ ਵਿਚਾਰ ਅਧੀਨ ਕੈਦੀ ਕੋਰੋਨਾ ਵਾਇਰਸ ਨਾਲ ਪੀੜਤ ਮਿਲੇ ਹਨ। ਅਧਿਕਾਰੀਆਂ ਨੇ ਅੱਜ ਭਾਵ ਐਤਵਾਰ ਨੂੰ ਦੱਸਿਆ ਹੈ ਕਿ ਦੋਵਾਂ ਨੂੰ ਦੰਗੇ ਅਤੇ ਹੋਰ ਦੋਸ਼ਾਂ ਤਹਿਤ ਪਿਛਲੇ ਹਫਤੇ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਇਨ੍ਹਾਂ ਨੂੰ ਗੁਰੂਗ੍ਰਾਮ ਦੀ ਭੋਂਡਸੀ ਜੇਲ ਤੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ। 

ਅਧਿਕਾਰੀਆਂ ਨੇ ਦੱਸਿਆ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਰੇਵਾੜੀ 'ਚ ਜਿਸ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਉਨ੍ਹਾਂ ਅਤੇ 13 ਹੋਰਾਂ ਨੂੰ ਘਰਾਂ 'ਚ ਹੀ ਆਈਸੋਲੇਟ ਕੀਤਾ ਗਿਆ ਹੈ। ਦੋਸ਼ੀਆਂ ਨੂੰ ਜਿਸ ਦਿਨ ਗ੍ਰਿਫਤਾਰ ਕੀਤਾ ਗਿਆ ਸੀ, ਉਸ ਦਿਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਨਮੂਨੇ ਲਏ ਸੀ ਅਤੇ ਉਸ ਦੇ ਅਗਲੇ ਦਿਨ ਉਨ੍ਹਾਂ ਜ਼ਮਾਨਤ ਦੇ ਦਿੱਤੀ ਗਈ ਸੀ। ਸ਼ਨੀਵਾਰ ਨੂੰ ਆਈ ਰਿਪੋਰਟ 'ਚ ਉਨ੍ਹਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਿਚਾਰਅਧੀਨ ਕੈਦੀਆਂ ਨੂੰ ਰੇਵਾੜੀ ਦੇ ਸਰਕਾਰੀ ਹਸਪਤਾਲ ਦੇ ਵੱਖਰੇ ਕੇਂਦਰ 'ਚ ਭਰਤੀ ਕਰਵਾਇਆ ਗਿਆ ਹੈ। ਭੋਂਡਸੀ ਜੇਲ ਦੇ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ। 

ਇਸ ਦੌਰਾਨ ਹਰਿਆਣਾ ਦੇ ਜੇਲ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਅੱਜ ਭਾਵ ਐਤਵਾਰ ਨੂੰ ਕਿਹਾ ਹੈ, "ਸੂਬੇ ਦੀਆਂ ਜੇਲਾਂ 'ਚ ਇਨਫੈਕਸ਼ਨ ਦਾ ਕੋਈ ਮਾਮਲਾ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ, ਜੇਲ ਦੇ ਅੰਦਰ ਫਿਲਹਾਲ ਕੋਈ ਕੈਦੀ ਪੀੜਤ ਨਹੀਂ ਮਿਲਿਆ ਹੈ ਅਤੇ ਜਿੱਥੋ ਤੱਕ ਵਿਚਾਰ ਅਧੀਨ ਕੈਦੀਆਂ ਦੀ ਗੱਲ ਹੈ ਤਾਂ ਉਨ੍ਹਾਂ ਨੂੰ ਵੱਖਰਾ ਰੱਖਿਆ ਗਿਆ ਸੀ। ਉਨ੍ਹਾਂ ਨੂੰ ਬਾਕੀ ਕੈਦੀਆਂ ਦੇ ਨਾਲ ਨਹੀਂ ਰੱਖਿਆ ਗਿਆ ਸੀ।"


Iqbalkaur

Content Editor

Related News