ਮਰੀਜ਼ਾਂ ਦੇ ਇਲਾਜ ਦੌਰਾਨ ਸਫਦਰਜੰਗ ਹਸਪਤਾਲ ਦੇ ਦੋ ਡਾਕਟਰਾਂ ਨੂੰ ਹੋਇਆ ਕੋਰੋਨਾ

04/01/2020 9:41:26 PM

ਨਵੀਂ ਦਿੱਲੀ — ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਸਫਦਰਜੰਗ ਹਸਪਤਾਲ ਦੇ ਦੋ ਰੇਜਿਡੈਂਟ ਡਾਕਟਰ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਇਨ੍ਹਾਂ ਦੋ ਡਾਕਟਰਾਂ 'ਚੋਂ ਇਕ ਮਹਿਲਾ ਡਾਕਟਰ ਦੁਬਈ ਤੋਂ ਆਈ ਸੀ। ਉਥੇ ਹੀ ਦੂਜਾ ਡਾਕਟਰ ਮਰੀਜ਼ਾਂ ਦੀ ਦੇਖਭਲ ਕਰ ਰਿਹਾ ਸੀ।
 

ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਨਾਲ ਹੁਣ ਤਕ 38 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਪੀੜਤ ਮਰੀਜ਼ਾਂ ਦੀ ਗਿਣਤੀ 1600 ਤੋਂ ਜ਼ਿਆਦਾ ਹੋ ਗਈ ਹੈ। ਬੀਤੇ 12 ਘੰਟੇ 'ਚ ਕੋਰੋਨਾ ਵਾਇਰਸ ਦੇ 240 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਇਕ ਚੰਗੀ ਖਬਰ ਇਹ ਹੈ ਕਿ ਇਸ ਤੋਂ 133 ਲੋਕ ਠੀਕ ਹੋ ਚੁੱਕੇ ਹਨ। ਸਿਹਤ ਮੰਤਰਾਲਾ ਵੱਲੋਂ ਬੁੱਧਵਾਰ ਸਵੇਰੇ ਇਹ ਅੰਕੜੇ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਮਾਮਲੇ ਨੂੰ ਦੇਖਦੇ ਹੋਏ ਦੇਸ਼ 'ਚ 21 ਦਿਨ ਦਾ ਲਾਕਡਾਊਨ ਜਾਰੀ ਹੈ। 21 ਦਿਨਾਂ ਦਾ ਲਾਕਡਾਊਨ 14 ਅਪ੍ਰੈਲ ਤਕ ਜਾਰੀ ਰਹੇਗਾ।

ਇਸ ਤੋਂ ਪਹਿਲਾਂ ਦਿੱਲੀ 'ਚ ਇਕ ਹੋਰ ਸਰਕਾਰੀ ਡਾਕਟਰ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਖਬਰ ਆਈ ਸੀ। ਇਹ ਡਾਕਟਰ ਦਿੱਲੀ ਸਰਕਾਰ ਦੇ ਹਸਪਤਾਲ 'ਚ ਕੰਮ ਕਰਦੇ ਹਨ। ਡਾਕਟਰ ਦੇ ਪਾਜੀਟਿਵ ਪਾਏ ਜਾਣ ਤੋਂ ਬਾਅਦ ਹਸਪਤਾਲ ਨੂੰ ਬੰਦ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਨੂੰ ਸੈਨੇਟਾਈਜ਼ਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ। ਦੱਸਣਯੋਗ ਹੈ ਕਿ ਦਿੱਲੀ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ ਪੀੜਤ ਵਿਅਕਤੀਆਂ ਦੀ ਗਿਣਤੀ ਵਧ ਕੇ 120 ਹੋ ਗਈ। ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ।

ਮਿਲੇਗਾ 1 ਕਰੋੜ ਮੁਆਵਜ਼ਾ
ਉਥੇ ਹੀ ਦਿੱਲੀ ਸਰਕਾਰ ਨੇ ਡਾਕਟਰ, ਨਰਸ, ਸਫਾਈ ਕਰਮਚਾਰੀ ਦੀ ਮਿਹਨਤ ਅਤੇ ਸੁਰੱਖਿਆ ਨੂੰ ਦੇਖਦੇ ਹੋਏ ਇਕ ਵੱਡਾ ਐਲਾਨ ਕੀਤਾ ਜਿਸ 'ਚ ਉਨ੍ਹਾਂ ਨੇ ਕਿਹਾ ਕਿ ਆਪਣੀ ਜਾਨ ਖਤਰੇ 'ਚ ਪਾ ਕੇ ਕੋਰੋਨਾ ਦੇ ਮਰੀਜ਼ਾਂ ਦੀ ਸੇਵਾ 'ਚ ਲੱਗੇ ਡਾਕਟਰ, ਨਰਸ, ਸਫਾਈ ਕਰਮਚਾਰੀ ਦੀ ਜੇਕਰ ਜਾਨ ਜਾਂਦੀ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਸਹਾਇਤਾ ਦੇ ਤੌਰ 'ਤੇ 1 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।

 


Inder Prajapati

Content Editor

Related News