ਜੰਮੂ ਕਸ਼ਮੀਰ : ਕੁਲਗਾਮ ’ਚ 2 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, 5 ਗ੍ਰਿਫ਼ਤਾਰ

09/25/2023 11:26:51 AM

ਸ਼੍ਰੀਨਗਰ/ਪੁੰਛ (ਭਾਸ਼ਾ, ਧਨੁਜ)- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਫੋਰਸਾਂ ਨੇ ਐਤਵਾਰ ਨੂੰ 2 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰ ਕੇ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਕੋਲੋਂ 2 ਪਿਸਤੌਲਾਂ, 3 ਗ੍ਰੇਨੇਡ, 1 ਯੂ. ਬੀ. ਜੀ. ਐੱਲ. ਤੇ ਹੋਰ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : AC ਲਗਾ ਕੇ ਸੌਂ ਗਿਆ ਡਾਕਟਰ, ਨਿੱਜੀ ਕਲੀਨਿਕ 'ਚ ਦਾਖ਼ਲ 2 ਨਵਜਨਮੇ ਬੱਚਿਆਂ ਨਾਲ ਵਾਪਰਿਆ ਭਾਣਾ

ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਅੱਤਵਾਦੀਆਂ ਦੀ ਪਛਾਣ ਆਦਿਲ ਹੁਸੈਨ ਵਾਨੀ, ਸੁਹੇਲ ਅਹਿਮਦ ਡਾਰ, ਇਤਮਾਦ ਅਹਿਮਦ ਲਾਵੇ, ਮਹਿਰਾਜ ਅਹਿਮਦ ਲੋਨ ਅਤੇ ਸਬਜ਼ਾਰ ਅਹਿਮਦ ਖਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਕੈਮੋਹ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

DIsha

This news is Content Editor DIsha