‘ਅਨੰਤਨਾਗ ’ਚ ਮੁਕਾਬਲੇ ’ਚ 2 ਅੱਤਵਾਦੀ ਢੇਰ’

2/24/2021 8:17:28 PM

ਸ਼੍ਰੀਨਗਰ (ਅਰੀਜ) – ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਸ਼ਾਲਗੁਲ ਸ਼੍ਰੀਗੁਫਵਾਰਾ ਦੇ ਜੰਗਲਾਂ ਵਿਚ ਬੁੱਧਵਾਰ ਨੂੰ ਹੋਏ ਮੁਕਾਬਲੇ ਵਿਚ ਸੁਰੱਖਿਆ ਫੋਰਸਾਂ ਨੇ 2 ਅੱਤਵਾਦਆਂ ਨੂੰ ਮਾਰ ਮੁਕਾਇਆ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਪੁਲਸ ਨੂੰ ਸ਼ਾਲਗੁਲ ਸ਼੍ਰੀਗੁਫਵਾਰਾ ਦੇ ਜੰਗਲਾਂ ਵਿਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ। ਇਸ ’ਤੇ ਫੌਜ ਦੀ 3 ਆਰ. ਆਰ., ਸੀ. ਆਰ. ਪੀ. ਐੱਫ. ਅਤੇ ਐੱਸ. ਓ. ਜੀ. ਦੇ ਸਾਂਝੀ ਟੀਮ ਨੇ ਪੂਰੇ ਖੇਤਰ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਖੇਤਰ ਵਿਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਨੂੰ ਨੇੜੇ ਆਉਂਦੇ ਦੇਖ ਕੇ ਗੋਲੀਬਾਰੀ ਕੀਤੀ, ਜਿਸ ਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਆਈ. ਜੀ. ਪੀ. ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ ਮੁਕਾਬਲੇ ਵਿਚ ਹੁਣ ਤਕ 2 ਅੱਤਵਾਦੀ ਮਾਰੇ ਗਏ ਹਨ। ਮਾਰੇ ਗਏ ਅੱਤਵਾਦੀਆਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ। ਉਥੇ ਹੀ ਜੰਗਲ ਵਿਚ ਹੋਰਨਾਂ ਅੱਤਵਾਦੀਆਂ ਦੀ ਮੌਜੂਦਗੀ ਦੇ ਖਦਸ਼ੇ ਕਾਰਣ ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ। ਉਥੇ ਹੀ ਅਨੰਤਨਾਗ ਜ਼ਿਲੇ ਵਿਚ ਚੌਕਸੀ ਵਜੋਂ ਮੋਬਾਈਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor Inder Prajapati