ਕੁਲਗਾਮ ਮੁਕਾਬਲੇ ’ਚ 2 ਅੱਤਵਾਦੀ ਢੇਰ, ਟਾਰਗੇਟ ਕਿਲਿੰਗ ਨੂੰ ਲੈ ਕੇ ਚਲਾਈ ਗਈ ਤਲਾਸ਼ੀ ਮੁਹਿੰਮ

Friday, Nov 12, 2021 - 04:06 PM (IST)

ਕੁਲਗਾਮ ਮੁਕਾਬਲੇ ’ਚ 2 ਅੱਤਵਾਦੀ ਢੇਰ, ਟਾਰਗੇਟ ਕਿਲਿੰਗ ਨੂੰ ਲੈ ਕੇ ਚਲਾਈ ਗਈ ਤਲਾਸ਼ੀ ਮੁਹਿੰਮ

ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਵਲਗਾਮ ਇਲਾਕੇ ’ਚ ਵੀਰਵਾਰ ਨੂੰ ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਅਨੁਸਾਰ ਪੁਲਸ ਅਤੇ ਫ਼ੌਜ ਦੀ ਸਾਂਝੀ ਟੀਮ ਨੇ ਚਾਵਲਗਾਮ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਿਵੇਂ ਹੀ ਸੁਰੱਖਿਆ ਫ਼ੋਰਸਾਂ ਦੀ ਸਾਂਝੀ ਟੀਮ ਸ਼ੱਕੀ ਸਥਾਨ ਵੱਲ ਵਧੀ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੁਕਾਬਲੇ ’ਚ ਮਾਰੇ ਗਏ 2 ਅੱਤਵਾਦੀਆਂ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਖ਼ਬਰ ਲਿਖੇ ਜਾਣ ਤੱਕ ਇਲਾਕੇ ’ਚ ਮੁਕਾਬਲਾ ਜਾਰੀ ਸੀ। ਉੱਥੇ ਹੀ ਜੰਮੂ ਕਸ਼ਮੀਰ ਪੁਲਸ ਨੇ ਸੀ.ਆਰ.ਪੀ.ਐੱਫ. ਨਾਲ ਮਿਲ ਕੇ ਵੀਰਵਾਰ ਨੂੰ ਟਾਰਗੇਟ ਕਿਲਿੰਗ ਨੂੰ ਰੋਕਣ ਲਈ ਸ਼੍ਰੀਨਗਰ ਦੇ ਸਰਾਏਬਾਲਾ ਅਤੇ ਉਸ ਦੇ ਨੇੜੇ-ਤੇੜੇ ਦੇ ਇਲਾਕਿਆਂ ’ਚ ਸ਼ੱਕੀਆਂ ਦੀ ਭਾਲ ਕੀਤੀ। 

ਇਹ ਵੀ ਪੜ੍ਹੋ : ਰਿਵਾਇਤੀ ਪਹਿਰਾਏ 'ਚ ਨੰਗੇ ਪੈਰੀਂ ਪਦਮ ਸ਼੍ਰੀ ਲੈਣ ਪਹੁੰਚੀ ਤੁਲਸੀ ਗੌੜਾ, PM ਮੋਦੀ ਨੇ ਕੀਤਾ ਨਮਨ

ਅਧਿਕਾਰੀਆਂ ਨੇ ਕਿਹਾ ਕਿ ਪੁਲਸ ਅਤੇ ਸੀ.ਆਰ.ਪੀ.ਐੱਫ. ਨੇ ਸ਼ਹਿਰ ਦੇ ਸਰਾਏਬਾਲਾ ਇਲਾਕੇ ਅਤੇ ਉਸ ਦੇ ਨੇੜੇ-ਤੇੜੇ ਦੇ ਇਲਾਕਿਆਂ ’ਚ ਤਲਾਸ਼ੀ ਲਈ ਤਾਂ ਕਿ ਸ਼੍ਰੀਨਗਰ ਜ਼ਿਲ੍ਹੇ ’ਚ ਨਾਗਰਿਕਾਂ ਅਤੇ ਪੁਲਸ ਕਰਮੀਆਂ ਦੀਆਂ ਹਾਲ ਹੀ ਦੇ ਕਤਲਾਂ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਆ ਦਿੱਤੀ ਜਾ ਸਕੇ। ਉੱਥੇ ਹੀ ਇਕ ਅਧਿਕਾਰੀ ਨੇ ਕਿਹਾ ਕਿ ਪੈਦਲ ਚੱਲਣ ਵਾਲਿਆਂ ਦੀ ਤਲਾਸ਼ੀ ਲਈ ਗਈ ਜਦਕਿ ਦੁਕਾਨਦਾਰਾਂ ਨੂੰ ਸੇਲਜ਼ਮੈਨ ਬਾਰੇ ਜਾਣਕਾਰੀ ਦੇਣ ਨੂੰ ਕਿਹਾ ਗਿਆ ਹੈ। ਅਧਿਕਾਰੀ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਪੁਲਸ ਦਾ ਸਹਿਯੋਗ ਕਰਨ। ਦੱਸ ਦੇਈਏ ਕਿ ਪੁਲਸ ਦੀ ਮਦਦ ਲਈ ਪੂਰੇ ਸ਼੍ਰੀਨਗਰ ’ਚ ਸੀ.ਆਰ.ਪੀ.ਐੱਫ. ਦੀਆਂ ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News