J&K: ਅਨੰਤਨਾਗ ਮੁਕਾਬਲੇ ’ਚ ਦੋ ਅੱਤਵਾਦੀ ਢੇਰ

Sunday, Apr 11, 2021 - 05:25 PM (IST)

ਅਨੰਤਨਾਗ– ਜੰਮੂ-ਕਸ਼ਮੀਰ ’ਚ ਇਸ ਹਫਤੇ ਦੇ ਸ਼ੁਰੂ ’ਚ ਖੇਤਰੀ ਆਰਮੀ ਦੇ ਇਕ ਜਵਾਨ ਦੀ ਹੱਤਿਆ ਲਈ ਕਥਿਤ ਰੂਪ ਨਾਲ ਜ਼ਿੰਮੇਵਾਰ ਦੋ ਅੱਤਵਾਦੀਆਂ ਨੂੰ ਸੁਰੱਖਿਆ ਫੋਰਸ ਨੇ ਐਤਵਾਰ ਨੂੰ ਦੱਖਣ-ਕਸ਼ਮੀਰ ਜ਼ਿਲ੍ਹੇ ਦੇ ਬਿਜਬੇਹਰਾ ’ਚ ਹੋਈ ਇਕ ਮੁਕਾਬਲੇਬਾਜ਼ੀ ’ਚ ਮਾਰ ਮੁਕਾਇਆ ਹੈ। ਕਸ਼ਮੀਰ ਦੇ ਆਈ.ਜੀ.ਪੀ. ਵਿਜੇ ਕੁਮਾਰ ਨੇ ਐਤਵਾਰ ਨੂੰ ਇਥੇ ਕਿਹਾ ਕਿ ਅੱਤਵਾਦੀਆਂ ਨੂੰ ਦੋ ਦਿਨਾਂ ’ਚ ਲੱਭ ਕੇ ਢੇਰ ਕਰ ਦਿੱਤਾ ਗਿਆ। ਇਨ੍ਹਾਂ ਅੱਤਵਾਦੀਆਂ ਨੇ ਬਿਜਬੇਹਰਾ ’ਚ ਛੁੱਟੀਆਂ ਲਈ ਆਪਣੇ ਘਰ ਪਰਤ ਰਹੇ ਜਵਾਨ ਮੁਹੰਮਦ ਸਲੀਮ ਦੀ ਸ਼ੁੱਕਰਵਾਰ ਨੂੰ ਹੱਤਿਆ ਕਰ ਦਿੱਤੀ ਸੀ। 

ਪੁਲਸ ਅਧਿਕਾਰੀ ਨੇ ਦੱਸਿਆ ਕਿ ਖੂਫੀਆ ਸੂਚਨਾ ਦੇ ਆਧਾਰ ’ਤੇ ਰਾਈਫਲਸ (ਆਰ.ਆਰ.), ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਐਤਵਾਰ ਸਵੇਰੇ ਬਿਜਬੇਹਰਾ ਦੇ ਸੇਮਥਾਨ ਪਿੰਡ ’ਚ ਸਾਂਝੇ ਰੂਪ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਹਾਲਾਂਕਿ ਜਦੋਂ ਸੁਰੱਖਿਆ ਫੋਰਸ ਦੇ ਜਵਾਨ ਇਕ ਵਿਸ਼ੇਸ਼ ਇਲਾਕੇ ਵਲ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਆਟੋਮੈਟਿਕ ਹੱਥਿਆਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਫੋਰਸ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। 

ਉਨ੍ਹਾਂ ਕਿਹਾ ਕਿ ਦੋਵੇਂ ਅੱਤਵਾਦੀ ਮੁਕਾਬਲੇ ’ਚ ਢੇਰ ਹੋ ਗਏ ਹਨ। ਆਖਰੀ ਰਿਪੋਰਟ ਮਿਲਣ ਤਕ ਮੁਹਿੰਮ ਜਾਰੀ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਸਾਰੇ ਮਾਰਗਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਿਸੇ ਵੀ ਅਣਹੋਣੀ ਘਟਨਾ ਨੂੰ ਰੋਕਣ ਲਈ ਆਲੇ-ਦੁਆਲੇ ਦੇ ਖੇਤਰਾਂ ’ਚ ਵਾਧੂ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਸਾਵਧਾਨੀ ਦੇ ਤੌਰ ’ਤੇ ਸਾਰੀਆਂ ਕੰਪਨੀਆਂ ਦੀ ਮੋਬਾਇਲ ਇੰਟਰਨੈੱਟ ਸੇਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। 


Rakesh

Content Editor

Related News