ਇਸਲਾਮਿਕ ਸਟੇਟ ਦੇ 2 ਅੱਤਵਾਦੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
Sunday, Aug 06, 2023 - 04:42 PM (IST)
ਭਰੂਚ/ਮੁੰਬਈ (ਭਾਸ਼ਾ)- ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਅੰਕਲੇਸ਼ਵਰ ਦੀ ਸੈਸ਼ਨ ਅਦਾਲਤ ਨੇ ਇਸਲਾਮਿਕ ਸਟੇਟ (ਆਈ. ਐੱਸ.) ਨਾਲ ਜੁੜੇ ਦੋ ਅਤਵਾਦੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ 2017 ਵਿੱਚ ਹਮਲਿਆਂ ਦੀ ਯੋਜਨਾ ਬਣਾਉਣ ਅਤੇ ਅੱਤਵਾਦੀ ਲਰਗਰਮੀਆਂ ਲਈ ਕੱਟੜਪੰਥੀ ਨੌਜਵਾਨਾਂ ਦੀ ਭਰਤੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
ਸਰਕਾਰੀ ਵਕੀਲ ਪਰੇਸ਼ ਨੇ ਦੱਸਿਆ ਕਿ ਵਧੀਕ ਸੈਸ਼ਨ ਜੱਜ ਵੀ. ਜੇ. ਕਲੋਤਰਾ ਦੀ ਅਦਾਲਤ ਨੇ ਉਬੇਦ ਅਹਿਮਦ ਮਿਰਜ਼ਾ ਅਤੇ ਮੁਹੰਮਦ ਕਾਸਿਮ ਸਟਿੰਬਰਵਾਲਾ ਨੂੰ ਸਜ਼ਾ ਸੁਣਾਈ। ਦੋਹਾਂ ਅੱਤਵਾਦੀਆਂ ਨੂੰ ਅਕਤੂਬਰ 2017 ਵਿੱਚ ਗੁਜਰਾਤ ਏ. ਟੀ. ਐੱਸ. ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਠਾਣੇ ਜ਼ਿਲ੍ਹੇ ਦੇ ਭਿਵੰਡੀ ਤੋਂ ਕਥਿਤ ਤੌਰ ’ਤੇ ਇਸਲਾਮਿਕ ਸਟੇਟ (ਆਈ.ਐੱਸ.) ਮਾਡਿਊਲ ਦਾ ਹਿੱਸਾ ਹੋਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਆਕਿਫ ਅਤੀਕ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਛੇਵਾਂ ਵਿਅਕਤੀ ਹੈ। ਐੱਨ. ਆਈ. ਏ. ਨੇ ਇਥੇ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਉਹ ਕਥਿਤ ਤੌਰ ’ਤੇ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇਣ ਲਈ ਆਈ. ਈ. ਡੀਜ਼. ਦੇ ਨਿਰਮਾਣ ਅਤੇ ਟੈਸਟਿੰਗ ਵਿੱਚ ਸ਼ਾਮਲ ਸੀ।
ਇਹ ਵੀ ਪੜ੍ਹੋ- ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ