2 ਟਰੱਕਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ, ਲੱਗੀ ਅੱਗ, ਜਿਉਂਦੇ ਸੜੇ ਦੋਵੇਂ ਡਰਾਈਵਰ
Tuesday, Jun 16, 2026 - 02:15 PM (IST)
ਰੂੜਕੇਲਾ : ਓਡੀਸ਼ਾ ਦੇ ਸੁੰਦਰਗੜ੍ਹ ਜ਼ਿਲ੍ਹੇ ਦੇ ਬੀਜੂ ਐਕਸਪ੍ਰੈਸਵੇਅ 'ਤੇ ਮੰਗਲਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਆਹਮੋ-ਸਾਹਮਣੇ ਤੋਂ ਆ ਰਹੇ 2 ਟਰੱਕਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਟਰੱਕ ਅੱਗ ਦਾ ਗੋਲਾ ਬਣ ਗਏ, ਜਿਸ ਕਾਰਨ ਅੰਦਰ ਬੈਠੇ ਦੋਵੇਂ ਡਰਾਈਵਰਾਂ ਦੀ ਸੜਨ ਨਾਲ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸਟੇਟ ਹਾਈਵੇਅ 10 'ਤੇ ਭਸਮਾ ਪੁਲਸ ਸਟੇਸ਼ਨ ਖੇਤਰ ਵਿੱਚ ਕੈਂਤਾਰਾ ਛਾੱਕ ਨੇੜੇ ਵਾਪਰਿਆ।
ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
ਪੁਲਸ ਅਨੁਸਾਰ ਸੁੰਦਰਗੜ੍ਹ ਵਾਲੀ ਸਾਈਡ ਤੋਂ ਆ ਰਹੇ ਇੱਕ 16 ਪਹੀਆ ਵਾਹਨ ਵਾਲੇ ਟਰੱਕ ਨੇ ਰੋਡ ਡਿਵਾਈਡਰ ਨੂੰ ਪਾਰ ਕਰਕੇ ਸਮਾਨਾਂਤਰ ਸੜਕ 'ਤੇ ਜਾ ਰਹੇ ਇੱਕ ਹੋਰ ਭਾਰੀ ਵਾਹਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਪੁਲਸ ਨੇ ਕਿਹਾ ਕਿ ਟੱਕਰ ਕਾਰਨ ਤੁਰੰਤ ਟਰੱਕਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਇੱਕ ਡਰਾਈਵਰ ਗੱਡੀ ਦੇ ਅੰਦਰ ਹੀ ਸੜ ਗਿਆ, ਜਦੋਂ ਕਿ ਦੂਜੇ ਨੂੰ ਝੁਲਸੀ ਹਾਲਤ ਵਿੱਚ ਬਾਹਰ ਕੱਢ ਲਿਆ ਗਿਆ, ਜਿਸ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਪੁਲਸ ਨੇ ਦੱਸਿਆ ਕਿ ਭਸਮਾ ਪੁਲਸ ਸਟੇਸ਼ਨ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਕਾਬੂ ਪਾਇਆ। ਪੁਲਸ ਨੇ ਕਿਹਾ ਕਿ ਮ੍ਰਿਤਕ ਡਰਾਈਵਰਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਉਨ੍ਹਾਂ ਨੇ ਕਿਹਾ ਕਿ ਪੁਲਸ ਇਸ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ - ਚੰਡੀਗੜ੍ਹ ਤੋਂ ਦਿੱਲੀ ਜਾ ਰਹੀ Air India ਦੀ Flight 'ਚ ਹਾਈ-ਵੋਲਟੇਜ ਡਰਾਮਾ: ਸਿਰਫਿਰੇ ਯਾਤਰੀ ਨੇ ਹਵਾ 'ਚ ਤੋੜੀ ਖਿੜਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
