UP ''ਚ ਭਿਆਨਕ ਹਾਦਸਾ: ਆਹਮੋ-ਸਾਹਮਣੇ ਹੋਈ ਟੱਕਰ ਮਗਰੋਂ 2 ਟਰੱਕਾਂ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ

Thursday, Mar 26, 2026 - 03:38 PM (IST)

UP ''ਚ ਭਿਆਨਕ ਹਾਦਸਾ: ਆਹਮੋ-ਸਾਹਮਣੇ ਹੋਈ ਟੱਕਰ ਮਗਰੋਂ 2 ਟਰੱਕਾਂ ਨੂੰ ਲੱਗੀ ਅੱਗ, 3 ਲੋਕਾਂ ਦੀ ਮੌਤ

ਬਾਂਦਾ (ਯੂਪੀ) : ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਦੇ ਮਾਟੁੰਧ ਪੁਲਸ ਸਟੇਸ਼ਨ ਖੇਤਰ ਵਿੱਚ ਵੀਰਵਾਰ ਸਵੇਰੇ ਆਹਮੋ-ਸਾਹਮਣੇ ਟੱਕਰ ਤੋਂ ਬਾਅਦ ਦੋ ਟਰੱਕਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਸੀਓ ਨੇ ਕਿਹਾ ਕਿ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - 27, 28, 29, 30, 31 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ! ਅਲਰਟ 'ਤੇ ਇਹ ਸੂਬੇ

ਇਸ ਮਾਮਲੇ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਬਾਂਦਾ ਸ਼ਹਿਰ ਖੇਤਰ ਦੇ ਡਿਪਟੀ ਸੁਪਰਡੈਂਟ ਆਫ਼ ਪੁਲਸ (ਸੀਓ) ਮਾਵਿਸ ਟਾਕ ਨੇ ਦੱਸਿਆ ਕਿ ਬਾਂਦਾ-ਮਹੋਬਾ ਰਾਸ਼ਟਰੀ ਰਾਜਮਾਰਗ 'ਤੇ ਵੀਰਵਾਰ ਸਵੇਰੇ ਮਟੌਂਧ ਪੁਲਸ ਸਟੇਸ਼ਨ ਖੇਤਰ ਦੇ ਮੁੰਡੇਰੀ ਮੋੜ 'ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਭਾਰੀ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਫਸੇ ਟਰੱਕ ਡਰਾਈਵਰ ਸੁਰੇਸ਼ ਪਾਂਡੇ (55), ਸੂਰਜ ਨਾਥ ਉਰਫ ਸਾਧੂ (43) ਅਤੇ ਸੰਨੀ (28) ਦੀ ਸੜਨ ਕਾਰਨ ਮੌਤ ਹੋ ਗਈ, ਜਦੋਂਕਿ ਅਭਿਸ਼ੇਕ ਯਾਦਵ (23) ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। 

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News