ਮਣੀਪੁਰ 'ਚ 2 ਔਰਤਾਂ ਨੂੰ ਨਗਨ ਕਰ ਪਰੇਡ ਕਰਾਉਣ ਦਾ ਮਾਮਲਾ, ਕੇਂਦਰ ਨੇ ਟਵਿੱਟਰ ਨੂੰ ਦਿੱਤੀ ਖ਼ਾਸ ਹਿਦਾਇਤ
Thursday, Jul 20, 2023 - 09:31 AM (IST)
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਮਣੀਪੁਰ ਵਿੱਚ 2 ਔਰਤਾਂ ਨੂੰ ਨਗਨ ਕਰਕੇ ਉਨ੍ਹਾਂ ਦੀ ਪਰੇਡ ਕਰਾਏ ਜਾਣ ਦੀ ਵੀਡੀਓ ਨੂੰ ਸਾਂਝਾ ਨਾ ਕਰਨ ਦੀ ਹਦਾਇਤ ਕੀਤੀ ਹੈ। ਸੂਤਰਾਂ ਮੁਤਾਬਕ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਇਹ ਲਾਜ਼ਮੀ ਹੈ ਕਿ ਉਹ ਭਾਰਤੀ ਕਾਨੂੰਨਾਂ ਦੀ ਪਾਲਣਾ ਕਰਨ, ਕਿਉਂਕਿ ਮਾਮਲਾ ਫਿਲਹਾਲ ਜਾਂਚ ਅਧੀਨ ਹੈ।
ਸੋਸ਼ਲ ਮੀਡੀਆ 'ਤੇ ਵਿਆਪਕ ਤੌਰ 'ਤੇ ਪ੍ਰਸਾਰਿਤ ਕੀਤੀ ਗਈ ਇੱਕ ਵੀਡੀਓ ਵਿਚ ਪੁਰਸ਼ਾਂ ਦਾ ਇੱਕ ਸਮੂਹ 2 ਔਰਤਾਂ ਨਾਲ ਛੇੜਛਾੜ ਕਰਦਾ ਨਜ਼ਰ ਆ ਰਿਹਾ ਹੈ, ਜਿਸ ਨਾਲ ਲੋਕਾਂ ਦਾ ਗੁੱਸਾ ਭੜਕ ਰਿਹਾ ਹੈ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿਚ ਮਣੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਸ ਘਟਨਾ ਨੂੰ ਨਿੰਦਣਯੋਗ ਅਤੇ ਪੂਰੀ ਤਰ੍ਹਾਂ ਅਣਮਨੁੱਖੀ ਦੱਸਿਆ ਹੈ।
ਇਹ ਵੀ ਪੜ੍ਹੋ: ਭਿਆਨਕ ਹਾਦਸਾ, ਕਾਰ ਨਾਲ ਟੱਕਰ ਮਗਰੋਂ ਬੱਸ ਨੂੰ ਲੱਗੀ ਅੱਗ, 32 ਲੋਕਾਂ ਦੀ ਦਰਦਨਾਕ ਮੌਤ
ਦੱਸ ਦੇਈਏ ਕਿ 4 ਮਈ ਦੀ ਇਹ ਵੀਡੀਓ ਬੁੱਧਵਾਰ ਨੂੰ ਸਾਹਮਣੇ ਆਉਣ ਤੋਂ ਬਾਅਦ ਮਣੀਪੁਰ ਦੇ ਪਹਾੜੀ ਖੇਤਰ ਵਿੱਚ ਤਣਾਅ ਬਣਿਆ ਹੋਇਆ ਹੈ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਹੋਰ ਪੱਖ ਦੇ ਕੁਝ ਲੋਕ ਇਕ ਭਾਈਚਾਰੇ ਦੀਆਂ 2 ਔਰਤਾਂ ਨੂੰ ਨਗਨ ਕਰਕੇ ਉਨ੍ਹਾਂ ਦੀ ਪਰੇਡ ਕਰ ਰਹੇ ਹਨ। ਪੁਰਸ਼ ਬੇਸਹਾਰਾ ਔਰਤਾਂ ਨਾਲ ਲਗਾਤਾਰ ਛੇੜਛਾੜ ਕਰ ਰਹੇ ਹਨ ਅਤੇ ਉਹ ਔਰਤਾਂ ਉਨ੍ਹਾਂ ਅੱਗੇ ਮਿੰਨਤਾਂ ਕਰ ਰਹੀਆਂ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।