ਜਾਦੂ-ਟੂਣੇ ਦੇ ਸ਼ੱਕ ’ਚ 2 ਔਰਤਾਂ ਦੀ ਕੁੱਟ-ਕੁੱਟ ਕੇ ਹੱਤਿਆ

Sunday, Sep 15, 2024 - 12:53 AM (IST)

ਜਾਦੂ-ਟੂਣੇ ਦੇ ਸ਼ੱਕ ’ਚ 2 ਔਰਤਾਂ ਦੀ ਕੁੱਟ-ਕੁੱਟ ਕੇ ਹੱਤਿਆ

ਸੂਰੀ (ਪੱ. ਬੰਗਾਲ), (ਭਾਸ਼ਾ)- ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲੇ ’ਚ 2 ਅੱਧਖੜ ਉਮਰ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਗੁਆਂਢੀਆਂ ਨੇ ਜਾਦੂ-ਟੂਣਾ ਕਰਨ ਦੇ ਸ਼ੱਕ ਵਿਚ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਵਾਂ ਆਦਿਵਾਸੀ ਔਰਤਾਂ ਦੀਆਂ ਲਾਸ਼ਾਂ ਮਯੂਰੇਸ਼ਵਰ ਥਾਣੇ ਦੇ ਅਧੀਨ ਪੈਂਦੇ ਪਿੰਡ ਹਰੀਸਰਾਹ ਨੇੜੇ ਇਕ ਨਹਿਰ ’ਚੋਂ ਮਿਲੀਆਂ। 

ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਦੀ ਹੈ ਅਤੇ ਇਸ ਮਾਮਲੇ ’ਚ 15 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮ੍ਰਿਤਕ ਲੋਦਗੀ ਕਿਸਕੂ ਅਤੇ ਡੌਲੀ ਸੋਰੇਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਰਾਤ ਨੂੰ ਕੁਝ ਲੋਕਾਂ ਨੇ ਉਨ੍ਹਾਂ ਨੂੰ ਘਰੋਂ ਬਾਹਰ ਸੱਦਿਆ ਅਤੇ ਰੱਸੀਆਂ ਨਾਲ ਬੰਨ੍ਹਣ ਦੇ ਬਾਅਦ ਡਾਂਗਾਂ ਨਾਲ ਕੁੱਟਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਪਹਿਲੀ ਨਜ਼ਰੇ ਕਤਲ ਪਿੱਛੇ ਜਾਦੂ-ਟੂਣੇ ਦਾ ਸ਼ੱਕ ਜਾਪਦਾ ਹੈ ਪਰ ਅਸੀਂ ਹੋਰ ਸੰਭਾਵਨਾਵਾਂ ਤੋਂ ਵੀ ਇਨਕਾਰ ਨਹੀਂ ਕਰ ਰਹੇ ਹਾਂ।


author

Rakesh

Content Editor

Related News