ਕੈਮੀਕਲ ਟੈਂਕ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਨਾਲ 2 ਮਜ਼ਦੂਰਾਂ ਦੀ ਮੌਤ
Thursday, Mar 26, 2026 - 08:57 PM (IST)
ਨੈਸ਼ਨਲ ਡੈਸਕ : ਪਾਣੀਪਤ ਦੇ ਜਲਾਲਪੁਰ ਰੋਡ 'ਤੇ ਸਥਿਤ ਮਯੂਰ ਟੈਕਸਟਾਈਲ ਫੈਕਟਰੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦੋ ਮਜ਼ਦੂਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਇਹ ਦੋਵੇਂ ਮਜ਼ਦੂਰ ਫੈਕਟਰੀ ਵਿੱਚ ਬਣੇ ਇੱਕ ਕੈਮੀਕਲ ਟੈਂਕ ਦੀ ਸਫਾਈ ਕਰਨ ਲਈ ਉਸ ਦੇ ਅੰਦਰ ਉਤਰੇ ਸਨ।
ਮ੍ਰਿਤਕ ਮਜ਼ਦੂਰਾਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਜੰਧੇੜੀ ਪਿੰਡ ਦੇ ਰਹਿਣ ਵਾਲੇ ਦੋ ਚਚੇਰੇ ਭਰਾਵਾਂ ਵਜੋਂ ਹੋਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਮਜ਼ਦੂਰਾਂ ਨੇ ਫੈਕਟਰੀ ਮਾਲਕ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮਜ਼ਦੂਰਾਂ ਨੂੰ ਬਿਨਾਂ ਕਿਸੇ ਸੁਰੱਖਿਆ ਉਪਕਰਨ ਦੇ ਜ਼ਹਿਰੀਲੇ ਕੈਮੀਕਲ ਟੈਂਕ ਵਿੱਚ ਉਤਾਰਿਆ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਫੈਕਟਰੀ ਪ੍ਰਬੰਧਨ ਦੀ ਇਸ ਵੱਡੀ ਲਾਪਰਵਾਹੀ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਦੇ ਸ਼ਵਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਪਾਣੀਪਤ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤਰ੍ਹਾਂ ਦਾ ਹਾਦਸਾ ਪਹਿਲਾਂ ਵੀ ਪਾਣੀਪਤ ਦੀ ਇੱਕ ਹੋਰ ਫੈਕਟਰੀ ਵਿੱਚ ਵਾਪਰ ਚੁੱਕਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
