ਸ਼ਰਮਨਾਕ! ਚਾਚਾ ਨੇ 2 ਸਾਲਾ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ
Tuesday, Apr 18, 2023 - 03:20 PM (IST)

ਬਹਿਰਾਈਚ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਦੇ ਇਕ ਪਿੰਡ 'ਚ 2 ਸਾਲਾ ਬੱਚੀ ਨਾਲ ਉਸ ਦੇ ਚਾਚਾ ਨੇ ਜਬਰ ਜ਼ਿਨਾਹ ਕੀਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਘਟਨਾ ਸੋਮਵਾਰ ਸ਼ਾਮ ਪਯਾਗਪੁਰ ਥਾਣਾ ਖੇਤਰ 'ਚ ਵਾਪਰੀ। ਐਡੀਸ਼ਨਲ ਪੁਲਸ ਸੁਪਰਡੈਂਟ ਕੁੰਵਰ ਗਿਆਨੰਜਯ ਸਿੰਘ ਨੇ ਦੱਸਿਆ ਕਿ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਅਤੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ ਦੋਸ਼ੀ ਚਾਚਾ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਕਿਹਾ ਕਿ ਨਾਬਾਲਗ ਦੀ ਮਾਂ ਦੀ ਸ਼ਿਕਾਇਤ 'ਤੇ ਜਬਰ ਜ਼ਿਨਾਹ ਦੀਆਂ ਧਾਰਾਵਾਂ ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਸਿੰਘ ਨੇ ਕਿਹਾ ਕਿ ਕੁੜੀ ਦਾ ਮੈਡੀਕਲ ਟੈਸਟ ਕਰਵਾਇਆ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।