ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ, ਬੋਰਵੈੱਲ ’ਚ ਡਿੱਗੇ 2 ਸਾਲਾ ਮਾਸੂਮ ਨੂੰ 40 ਮਿੰਟਾਂ 'ਚ ਸੁਰੱਖਿਅਤ ਕੱਢਿਆ ਬਾਹਰ

Wednesday, Jun 08, 2022 - 11:31 AM (IST)

ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ, ਬੋਰਵੈੱਲ ’ਚ ਡਿੱਗੇ 2 ਸਾਲਾ ਮਾਸੂਮ ਨੂੰ 40 ਮਿੰਟਾਂ 'ਚ ਸੁਰੱਖਿਅਤ ਕੱਢਿਆ ਬਾਹਰ

ਸੁਰੇਂਦਰਨਗਰ (ਬਿਊਰੋ)– ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ ਦੀ ਕਹਾਵਤ ਅੱਜ ਸੱਚ ਸਾਬਤ ਹੋਈ। ਦਰਅਸਲ ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ’ਚ ਇਕ ਖੇਤ ’ਚ 2 ਸਾਲ ਦਾ ਬੱਚਾ ਡੂੰਘੇ ਬੋਰਵੈੱਲ ’ਚ ਡਿੱਗ ਗਿਆ, ਜਿਸ ਨੂੰ ਕਰੀਬ 40 ਮਿੰਟਾਂ ਬਾਅਦ ਬਾਹਰ ਕੱਢਿਆ ਗਿਆ। ਬੱਚੇ ਦੀ ਹਾਲਤ ਹੁਣ ਸਥਿਰ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਦੇ ਇਕ ਖੇਤ 'ਚ 2 ਸਾਲ ਦਾ ਬੱਚਾ ਡੂੰਘੇ ਬੋਰਵੈੱਲ 'ਚ ਡਿੱਗ ਗਿਆ ਸੀ, ਜਿਸ ਤੋਂ ਬਾਅਦ ਫੌਜ, ਫਾਇਰ ਬ੍ਰਿਗੇਡ, ਪੁਲਸ ਅਤੇ ਸਿਹਤ ਅਧਿਕਾਰੀਆਂ ਦੀ ਟੀਮਾਂ ਮੌਕੇ 'ਤੇ ਪਹੁੰਚੀ ਅਤੇ ਉਸ ਨੂੰ ਬਚਾਇਆ ਗਿਆ। 

ਇਹ ਵੀ ਪੜ੍ਹੋ: ਦੇਸੀ ਜੁਗਾੜ ਦਾ ਕਮਾਲ, 250 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ 12 ਸਾਲਾ ਬੱਚੇ ਨੂੰ ਸੁਰੱਖਿਅਤ ਕੱਢਿਆ ਬਾਹਰ

ਇਹ ਘਟਨਾ ਮੰਗਲਵਾਰ ਰਾਤ ਕਰੀਬ 8 ਵਜੇ ਵਾਪਰੀ, ਜਦੋਂ 2 ਸਾਲਾ ਸ਼ਿਵਮ ਦੂਦਾਪੁਰ ਪਿੰਡ ਦੇ ਇਕ ਖੇਤ ਵਿਚ ਖੇਡ ਰਿਹਾ ਸੀ, ਜਿੱਥੇ ਉਸਦੇ ਮਾਤਾ-ਪਿਤਾ ਮਜ਼ਦੂਰੀ ਕਰਦੇ ਹਨ। ਧਾਂਗਧਰਾ ਪ੍ਰਸ਼ਾਸਨ ਦੇ ਅਧਿਕਾਰੀ ਐੱਮ. ਪੀ ਪਟੇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਚਾ ਬੋਰਵੈੱਲ ਵਿਚ ਡਿੱਗ ਗਿਆ ਅਤੇ 20-25 ਫੁੱਟ ਦੀ ਡੂੰਘਾਈ ਵਿਚ ਜਾ ਕੇ ਫਸ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਸ ਬਾਰੇ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਇੱਥੋਂ ਕਰੀਬ 100 ਕਿਲੋਮੀਟਰ ਦੂਰ ਅਹਿਮਦਾਬਾਦ ’ਚ ਸਥਾਨਕ ਆਫ਼ਤ ਪ੍ਰਬੰਧਨ ਸੈੱਲ ਦੇ ਨਾਲ-ਨਾਲ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਨੂੰ ਜਾਣਕਾਰੀ ਦਿੱਤੀ। ਸਥਾਨਕ ਪ੍ਰਸ਼ਾਸਨ ਨੇ ਫੌਜ, ਅਹਿਮਦਾਬਾਦ ਨਗਰ ਨਿਗਮ ਅਤੇ ਪੁਲਸ ਦੀ ਵੀ ਮਦਦ ਮੰਗੀ।

PunjabKesari

ਇਹ ਵੀ ਪੜ੍ਹੋ:  ‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ

ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਫੌਜ, ਪੁਲਸ, ਜ਼ਿਲ੍ਹਾ ਪ੍ਰਸ਼ਾਸਨ ਦਾ ਸਟਾਫ ਅਤੇ ਪਿੰਡ ਵਾਸੀ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਮਿਲ ਕੇ ਬਚਾਅ ਮੁਹਿੰਮ ਚਲਾਈ ਅਤੇ ਰਾਤ ਕਰੀਬ 10.45 ਵਜੇ ਬੱਚੇ ਨੂੰ ਬੋਰਵੈੱਲ ’ਚੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਪਹਿਲਾਂ ਧਾਂਗਧਰਾ ਕਸਬੇ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਜ਼ਿਲ੍ਹਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਬੱਚੇ ਦੀ ਹਾਲਤ ਸਥਿਰ ਹੈ। ਫ਼ੌਜ, ਪੁਲਸ ਅਤੇ ਹੋਰ ਅਧਿਕਾਰੀਆਂ ਦੇ ਮੌਕੇ ’ਤੇ ਪਹੁੰਚਣ ਮਗਰੋਂ ਕਰੀਬ 40 ਮਿੰਟਾਂ ’ਚ ਬਚਾਅ ਕਾਰਜ ਪੂਰਾ ਕਰ ਲਿਆ ਗਿਆ ਅਤੇ ਬੱਚੇ ਨੂੰ ਬੋਰਵੈੱਲ ’ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। 

ਇਹ ਵੀ ਪੜ੍ਹੋ: ਬੋਰਵੈੱਲ 'ਚ ਡਿੱਗੇ 'ਰਿਤਿਕ' ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਗਮਗੀਨ ਹੋਇਆ ਮਾਹੌਲ


author

Tanu

Content Editor

Related News