ਛੱਤੀਸਗੜ੍ਹ ''ਚ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ
Saturday, Nov 16, 2024 - 09:43 AM (IST)
ਮੁੰਗੇਲੀ (ਯੂ. ਐੱਨ. ਆਈ.) : ਛੱਤੀਸਗੜ੍ਹ ਦੇ ਮੁੰਗੇਲੀ ਜ਼ਿਲ੍ਹੇ ਵਿਚ ਬਿਲਾਸਪੁਰ-ਰਾਏਪੁਰ ਰਾਸ਼ਟਰੀ ਰਾਜਮਾਰਗ 'ਤੇ ਪਿੰਡ ਕਿਰਨਾ ਅਤੇ ਸਰਗਾਂਵ ਵਿਚਕਾਰ ਹੋਏ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਬੁਖਾਰੀ ਪੈਟਰੋਲ ਪੰਪ ਨੇੜੇ ਵਾਪਰੀ, ਜਿੱਥੇ ਬਾਈਕ ਸਵਾਰ ਨੌਜਵਾਨ ਟਰਾਲੇ ਦੇ ਪਹੀਏ 'ਚ ਫਸ ਗਏ ਅਤੇ ਟਰਾਲਾ ਉਨ੍ਹਾਂ ਨੂੰ ਕਾਫੀ ਦੂਰ ਤੱਕ ਘੜੀਸਦਾ ਲੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਪਛਾਣ ਦਿਲਹਰਨ ਪਟੇਲ (22) ਅਤੇ ਮੰਨੂ ਪਟੇਲ (34) ਵਜੋਂ ਹੋਈ ਹੈ, ਜੋ ਹੀਰੀ ਖੇਤਰ ਦੇ ਪਿੰਡ ਮੋਹਦਾ ਦੇ ਰਹਿਣ ਵਾਲੇ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਭਾਟਾਪਾੜਾ ਵਿਚ ਵਿਆਹ ਤੋਂ ਵਾਪਸ ਆ ਰਹੇ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਟਰਾਲੇ ਨੂੰ ਕਬਜ਼ੇ 'ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8