ਦੇਸ਼ 'ਚ ਕੋਰੋਨਾ ਦੇ 20,528 ਨਵੇਂ ਮਾਮਲੇ ਆਏ ਸਾਹਮਣੇ, ਬੀਤੇ 24 ਘੰਟਿਆਂ 'ਚ 49 ਮਰੀਜ਼ਾਂ ਦੀ ਹੋਈ ਮੌਤ

Sunday, Jul 17, 2022 - 11:19 AM (IST)

ਦੇਸ਼ 'ਚ ਕੋਰੋਨਾ ਦੇ 20,528 ਨਵੇਂ ਮਾਮਲੇ ਆਏ ਸਾਹਮਣੇ, ਬੀਤੇ 24 ਘੰਟਿਆਂ 'ਚ 49 ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 20,528 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ 4,37,50,599 ਹੋ ਗਈ ਹੈ। ਇਸ ਨਾਲ ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,43,449 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਐਤਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਦੇਸ਼ 'ਚ ਸੰਕਰਮਣ ਨਾਲ 49 ਹੋਰ ਮੌਤਾਂ ਤੋਂ ਬਾਅਦ ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,25,709 ਹੋ ਗਈ ਹੈ।

PunjabKesari

ਮੰਤਰਾਲਾ ਦੱਸਿਆ ਕਿ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,43,449 ਹੋ ਗਈ ਹੈ, ਜੋ ਕਿ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.33 ਫੀਸਦੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਰਾਸ਼ਟਰੀ ਰਿਕਵਰੀ ਦਰ 98.47 ਫੀਸਦੀ ਹੈ ਅਤੇ ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 2,689 ਦਾ ਵਾਧਾ ਹੋਇਆ ਹੈ। ਅੰਕੜਿਆਂ ਮੁਤਾਬਕ ਰੋਜ਼ਾਨਾ ਸੰਕਰਮਣ ਦੀ ਦਰ 5.23 ਫੀਸਦੀ ਹੈ, ਜਦੋਂਕਿ ਹਫ਼ਤਾਵਾਰੀ ਇਨਫੈਕਸ਼ਨ ਦਰ 4.55 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,30,81,441 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ ਅਤੇ ਕੋਰੋਨਾ ਤੋਂ ਮੌਤ ਦਰ 1.20 ਫੀਸਦੀ ਹੈ। ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 199.98 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News