ਮੱਧ ਪ੍ਰਦੇਸ਼ ਦੇ ਛਤਰਪੁਰ ''ਚ ਬੱਸ ਪਲਟਣ ਕਾਰਨ ਇਕ ਨੌਜਵਾਨ ਦੀ ਮੌਤ, 20 ਜ਼ਖਮੀ

Monday, Oct 28, 2024 - 12:30 PM (IST)

ਛਤਰਪੁਰ (ਮੱਧ ਪ੍ਰਦੇਸ਼) : ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿੱਚ ਇੱਕ ਬੱਸ ਦੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਪਲਟ ਜਾਣ ਕਾਰਨ 13 ਸਾਲਾ ਵਿਦਿਆਰਥੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਕਰੀਬ 20 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ 24 ਕਿਲੋਮੀਟਰ ਦੂਰ ਬਾਗੇਸ਼ਵਰ ਧਾਮ ਤਿਰਾਹੇ 'ਚ ਸੋਮਵਾਰ ਅੱਧੀ ਰਾਤ ਤੋਂ ਬਾਅਦ ਵਾਪਰੀ। ਹਾਦਸੇ ਦਾ ਸ਼ਿਕਾਰ ਹੋਈ ਬੱਸ ਰੀਵਾ ਤੋਂ ਗਵਾਲੀਅਰ ਜਾ ਰਹੀ ਸੀ ਕਿ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ - ਅਯੁੱਧਿਆ ਦੀ ਦੀਵਾਲੀ ਇਸ ਸਾਲ ਹੋਵੇਗੀ ਬਹੁਤ ਖ਼ਾਸ, 28 ਲੱਖ ਵਿਸ਼ੇਸ਼ ਦੀਵਿਆਂ ਨਾਲ ਚਮਕੇਗਾ ਰਾਮਲੱਲਾ ਦਾ ਮੰਦਰ

ਉਪਮੰਡਲ ਪੁਲਸ ਅਧਿਕਾਰੀ (ਐੱਸ.ਡੀ.ਓ.ਪੀ.) ਸਲਿਲ ਸ਼ਰਮਾ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਬੱਸ ਪਲਟ ਗਈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਸ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਇਕ ਸਕੂਲ ਵਿਦਿਆਰਥੀ ਅਤੇ ਕਰੀਬ 20 ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਿਲ੍ਹਾ ਹਸਪਤਾਲ ਦੇ ਡਾਕਟਰ ਰੋਸ਼ਨ ਦਿਵੇਦੀ ਨੇ ਦੱਸਿਆ ਕਿ ਪੀੜਤਾਂ ਨੂੰ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨ ਹੋਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਅਗਲੇ ਇਲਾਜ ਲਈ ਗਵਾਲੀਅਰ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...

ਪੁਲਸ ਸੂਤਰਾਂ ਤੋਂ ਮਿਲੀ ਅਨੁਸਾਰ ਮ੍ਰਿਤਕ ਮੁੰਡਾ ਦੀਵਾਲੀ ਦੇ ਤਿਉਹਾਰ ਲਈ ਆਪਣੇ ਜੱਦੀ ਘਰ ਪਰਤ ਰਿਹਾ ਸੀ। ਚਸ਼ਮਦੀਦ ਰਾਮੇਸ਼ਵਰ ਪਟੇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਬਾਗੇਸ਼ਵਰ ਧਾਮ ਤੋਂ ਜਾ ਰਿਹਾ ਸੀ, ਜਦੋਂ ਉਸ ਨੇ ਦੇਖਿਆ ਕਿ ਟਰੱਕ ਦਾ ਟਾਇਰ ਫਟ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਨੇ ਪਹੀਆਂ ਤੋਂ ਕੰਟਰੋਲ ਗੁਆ ਦਿੱਤਾ ਅਤੇ ਗੱਡੀ ਬੱਸ ਨਾਲ ਟਕਰਾ ਗਈ। ਪਟੇਲ ਨੇ ਘਟਨਾ ਦੀ ਸੂਚਨਾ ਐੱਸਡੀਓਪੀ ਨੂੰ ਦਿੱਤੀ। ਪਟੇਲ ਨੇ ਦੱਸਿਆ ਕਿ ਉਸ ਨੇ ਹੋਰ ਪਿੰਡ ਵਾਸੀਆਂ ਨਾਲ ਮਿਲ ਕੇ ਬੱਸ ਦੇ ਸ਼ੀਸ਼ੇ ਤੋੜ ਕੇ 25 ਤੋਂ 30 ਲੋਕਾਂ ਨੂੰ ਬਾਹਰ ਕੱਢਿਆ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News