ਬੱਦਲ ਫਟਣ ਕਾਰਨ 40 ਤੋਂ ਜ਼ਿਆਦਾ ਲੋਕ ਲਾਪਤਾ, ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ

Thursday, Aug 01, 2024 - 12:32 PM (IST)

ਬੱਦਲ ਫਟਣ ਕਾਰਨ 40 ਤੋਂ ਜ਼ਿਆਦਾ ਲੋਕ ਲਾਪਤਾ, ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ

ਸ਼ਿਮਲਾ- ਮੋਹਲੇਧਾਰ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਖ਼ਬਰਾਂ ਦਰਮਿਆਨ ਹੁਣ ਹਿਮਾਚਲ ਪ੍ਰਦੇਸ਼ ਤੋਂ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਸ਼ਿਮਲਾ ਤੋਂ 100 ਕਿਲੋਮੀਟਰ ਦੂਰ ਰਾਮਪੁਰ ਦੇ ਝਾਕੜੀ 'ਚ ਬੱਦਲ ਫਟ ਗਿਆ ਹੈ। ਬੱਦਲ ਫਟਣ ਤੋਂ ਬਾਅਦ ਰਾਮਪੁਰ ਦੇ ਝਾਕੜੀ 'ਚ ਸਮੇਜ ਖੱਡ 'ਚ ਹੜ੍ਹ ਆ ਗਿਆ। ਇਸ ਹੜ੍ਹ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 40 ਲੋਕ ਲਾਪਤਾ ਦੱਸੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ NDSRF ਦੀ ਟੀਮ, ਪੁਲਸ ਅਤੇ ਬਚਾਅ ਦਲ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ 'ਚ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ ਅਤੇ ਅਧਿਕਾਰੀਆਂ ਦਾ ਪੂਰਾ ਧਿਆਨ ਬਚਾਅ ਅਤੇ ਰਾਹਤ ਕਾਰਜਾਂ 'ਤੇ ਹੈ। ਬੱਦਲ ਫਟਣ ਤੋਂ ਬਾਅਦ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਕੱਤਰੇਤ ਵਿਖੇ ਹੰਗਾਮੀ ਮੀਟਿੰਗ ਬੁਲਾਈ ਹੈ।

ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਕਾਰਨ ਜਾਮ 'ਚ ਫਸੀ ਐਂਬੂਲੈਂਸ, ਹਰਸਿਮਰਤ ਬਾਦਲ ਨੇ ਜਤਾਈ ਨਾਰਾਜ਼ਗੀ

ਜਾਣਕਾਰੀ ਮੁਤਾਬਕ ਬੱਦਲ ਫਟਣ ਨਾਲ ਪ੍ਰਭਾਵਿਤ ਇਲਾਕੇ 'ਚੋਂ 40 ਲੋਕ ਲਾਪਤਾ ਦੱਸੇ ਜਾ ਰਹੇ ਹਨ। ਸਬ-ਡਿਵੀਜ਼ਨਲ ਮੈਜਿਸਟ੍ਰੇਟ (SDM) ਰਾਮਪੁਰ ਨਿਸ਼ਾਂਤ ਤੋਮਰ ਘਟਨਾ ਵਾਲੀ ਥਾਂ ’ਤੇ ਪਹੁੰਚ ਰਹੇ ਹਨ। ਕਈ ਥਾਵਾਂ ’ਤੇ ਸੜਕ ਬੰਦ ਹੋਣ ਕਾਰਨ ਉਹ ਦੋ ਕਿਲੋਮੀਟਰ ਪੈਦਲ ਚੱਲ ਕੇ ਉਪਕਰਨਾਂ ਲੈ ਕੇ ਮੌਕੇ ’ਤੇ ਪੁੱਜਣ ਦੀ ਕੋਸ਼ਿਸ਼ ਕਰ ਰਹੇ ਹਨ। ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਦੱਸਿਆ ਕਿ ਰਾਹਤ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬਚਾਅ ਦਲ ਵਿਚ ITBP ਅਤੇ ਵਿਸ਼ੇਸ਼ ਹੋਮ ਗਾਰਡ ਦੀ ਟੁਕੜੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।  ਸਾਰੀਆਂ ਟੀਮਾਂ ਬਚਾਅ ਕਾਰਜਾਂ ਵਿਚ ਮਿਲ ਕੇ ਕੰਮ ਕਰ ਰਹੀਆਂ ਹਨ। ਬਚਾਅ ਕਾਰਜ ਵਿਚ ਐਂਬੂਲੈਂਸ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਬਣਾਈ ਗਈ ਹੈ ਜਿਸ ਵਿਚ ਪੁਲਸ, ਹੋਮ ਗਾਰਡ, ਫਾਇਰ ਬ੍ਰਿਗੇਡ ਅਤੇ ਹੋਰ ਵਿਭਾਗ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ- ਵਾਇਨਾਡ ਹਾਦਸਾ: ਘੁੰਮਣ ਆਏ ਓਡੀਸ਼ਾ ਦੇ ਲਾਪਤਾ ਡਾਕਟਰ ਦੀ ਲਾਸ਼ ਬਰਾਮਦ, ਦੂਜੇ ਦੀ ਭਾਲ ਜਾਰੀ

ਹਿਮਾਚਲ 'ਚ ਅਲਰਟ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ਦੇ ਤੋਸ਼ ਨਾਲਾ 'ਚ ਬੱਦਲ ਫਟਣ ਕਾਰਨ ਆਏ ਹੜ੍ਹ ਕਾਰਨ ਇਕ ਫੁੱਟਬ੍ਰਿਜ ਅਤੇ ਸ਼ਰਾਬ ਦੀ ਦੁਕਾਨ ਸਮੇਤ ਤਿੰਨ ਅਸਥਾਈ ਦੁਕਾਨਾਂ ਰੁੜ੍ਹ ਗਈਆਂ। ਇਹ ਘਟਨਾ ਮਨੀਕਰਨ ਦੇ ਤੋਸ਼ ਇਲਾਕੇ ਦੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਸੀ ਕਿ ਆਉਣ ਵਾਲੇ ਦਿਨਾਂ 'ਚ ਹਿਮਾਚਲ ਪ੍ਰਦੇਸ਼ ਵਿਚ ਮਾਨਸੂਨ ਦੀ ਗਤੀਵਿਧੀ ਦੀ ਤੀਬਰਤਾ ਅਤੇ ਵੰਡ ਵਧਣ ਦੀ ਸੰਭਾਵਨਾ ਹੈ। ਅਗਲੇ 4-5 ਦਿਨਾਂ ਵਿਚ ਮਾਨਸੂਨ ਦੀ ਗਤੀਵਿਧੀ ਦੀ ਤੀਬਰਤਾ ਅਤੇ ਵੰਡ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਵਿਚ  ਤੂਫ਼ਾਨ ਜਾਂ ਬਿਜਲੀ ਚਮਕਣ ਦੇ ਨਾਲ ਮੀਂਹ ਵੀ ਪੈ ਸਕਦਾ ਹੈ।


author

Tanu

Content Editor

Related News