ਕਿਰਾਏ ਦੇ ਮਕਾਨ ''ਚ ਰਹਿੰਦੇ 20 ਸਾਲਾ ਮੁੰਡੇ ਦੀ ਸ਼ੱਕੀ ਹਾਲਾਤ ''ਚ ਮੌਤ, ਕਮਰੇ ''ਚੋਂ ਮਿਲੀ ਲਾਸ਼

Saturday, Aug 24, 2024 - 06:05 PM (IST)

ਕਿਰਾਏ ਦੇ ਮਕਾਨ ''ਚ ਰਹਿੰਦੇ 20 ਸਾਲਾ ਮੁੰਡੇ ਦੀ ਸ਼ੱਕੀ ਹਾਲਾਤ ''ਚ ਮੌਤ, ਕਮਰੇ ''ਚੋਂ ਮਿਲੀ ਲਾਸ਼

ਨਵੀਂ ਦਿੱਲੀ : ਦਿੱਲੀ ਦੇ ਦਿਓਲੀ ਪਿੰਡ 'ਚ ਕਿਰਾਏ ਦੇ ਮਕਾਨ 'ਚ 20 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ, ਜਿਸ ਦੀ ਲਾਸ਼ ਕਮਰੇ ਵਿਚ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਨੌਜਵਾਨ ਸਮਾਨ ਸਪਲਾਈ ਕਰਨ ਵਾਲੇ ਪ੍ਰਤੀਨਿਧੀ ਵਜੋਂ ਕੰਮ ਕਰਦਾ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਕੁਸ਼ਲ ਕੁਮਾਰ ਵਜੋਂ ਹੋਈ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ, ''ਸ਼ੁੱਕਰਵਾਰ ਰਾਤ ਨੂੰ ਇਕ ਵਿਅਕਤੀ ਦਾ ਫੋਨ ਆਇਆ ਸੀ ਕਿ ਉਸ ਦਾ ਦੋਸਤ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ।

ਇਹ ਵੀ ਪੜ੍ਹੋ ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ

ਅਧਿਕਾਰੀ ਨੇ ਦੱਸਿਆ ਕਿ ਪੁਲਸ ਮੌਕੇ 'ਤੇ ਪਹੁੰਚੀ ਅਤੇ ਉਸ ਨੂੰ ਹਸਪਤਾਲ ਲੈ ਗਈ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਕੁਮਾਰ ਆਪਣੇ ਦੋਸਤਾਂ ਨਾਲ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ। ਅਧਿਕਾਰੀ ਮੁਤਾਬਕ ਉਸ ਦੇ ਦੋਸਤਾਂ ਨੇ ਪੁਲਸ ਨੂੰ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਨੇ ਸ਼ਰਾਬ ਪੀਤੀ ਅਤੇ ਰਾਤ 10 ਵਜੇ ਦੇ ਕਰੀਬ ਸੌਂ ਗਏ। ਉਸ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 10 ਵਜੇ ਜਦੋਂ ਕੁਮਾਰ ਨਾ ਉੱਠਿਆ ਤਾਂ ਉਸ ਦੇ ਦੋਸਤਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਅਨੁਸਾਰ ਉਸ ਦੇ ਦੋਸਤਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਕਿਸੇ ਵੀ ਗੜਬੜੀ ਦਾ ਸ਼ੱਕ ਨਹੀਂ ਹੈ। ਅਧਿਕਾਰੀ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News