ਜਬਰ ਜ਼ਿਨਾਹ ਪੀੜਤਾ ਨੂੰ 7 ਸਾਲ ਬਾਅਦ ਮਿਲਿਆ ਇਨਸਾਫ਼, ਦੋਸ਼ੀ ਨੂੰ ਹੋਈ 20 ਸਾਲ ਦੀ ਸਜ਼ਾ
Wednesday, Aug 28, 2024 - 12:09 PM (IST)
ਬਹਿਰਾਈਚ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਕਰੀਬ 7 ਸਾਲ ਪਹਿਲੇ 16 ਸਾਲਾ ਨਾਬਾਲਗ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ੀ ਵਿਅਕਤੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਅਤੇ ਉਸ 'ਤੇ 70 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਵਿਸ਼ੇਸ਼ ਜ਼ਿਲ੍ਹਾ ਸਰਕਾਰੀ ਐਡਵੋਕੇਟ (ਪੋਕਸੋ) ਸੰਤ ਪ੍ਰਤਾਪ ਸਿੰਘ ਨੇ ਬੁੱਧਵਾਰ ਨੂੰ ਦੱਸਿਆ ਕਿ ਸੁਜੌਲੀ ਥਾਣਾ ਖੇਤਰ 'ਚ ਇਕ ਵਿਅਕਤੀ ਨੇ ਸ਼ਾਮ ਸੁੰਦਰ ਖ਼ਿਲਾਫ਼ 26 ਨਵੰਬਰ 2017 ਨੂੰ ਆਪਣੀ 16 ਸਾਲਾ ਨਾਬਾਲਗ ਧੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜ਼ਿਨਾਹ ਕਰਨ ਦਾ ਦੋਸ਼ ਲਗਾਇਆ ਸੀ।
ਸੁਜੈਲੀ ਥਾਣੇ ਦੀ ਪੁਲਸ ਨੇ 11 ਦਸੰਬਰ 2017 ਨੂੰ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਆਈ.ਪੀ.ਸੀ. ਦੀ ਧਾਰਾ 120 ਬੀ (ਅਪਰਾਧਕ ਸਾਜਿਸ਼), 363 (ਅਗਵਾ), 366 (ਨਾਬਾਲਗ ਨਾਲ ਜਬਰ ਜ਼ਿਨਾਹ ਅਤੇ ਵਿਆਹ ਲਈ ਦਬਾਅ ਬਣਾਉਣਾ) ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਦੇ ਅਧੀਨ ਦੋਸ਼ੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਵਿਸ਼ੇਸ਼ ਐਡੀਸ਼ਨਲ ਸੈਸ਼ਨ ਜੱਜ (ਪੋਕਸੋ) ਦੀਪਕਾਂਤ ਮਣੀ ਨੇ ਆਰੋਪੀ ਸ਼ਾਮ ਸੁੰਦਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਅਤੇ ਉਸ 'ਤੇ 70 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ। ਅਦਾਲਤ ਨੇ ਜੁਰਮਾਨੇ ਦੀ ਪੂਰੀ ਧਨ ਰਾਸ਼ੀ ਪੀੜਤਾ ਨੂੰ ਦੇਣ ਦਾ ਆਦੇਸ਼ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8