ਹੱਜ ਯਾਤਰਾ ਦੌਰਾਨ ਇਸ ਸਾਲ ਹੋਈ 201 ਭਾਰਤੀਆਂ ਦੀ ਮੌਤ : ਸਰਕਾਰ

Wednesday, Jul 24, 2024 - 11:07 PM (IST)

ਨਵੀਂ ਦਿੱਲੀ : ਸਰਕਾਰ ਨੇ ਬੁੱਧਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ 2024 ਵਿਚ ਹੱਜ ਦੌਰਾਨ 200 ਤੋਂ ਵੱਧ ਭਾਰਤੀ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਦੀ ਮੌਤ ਦਿਲ ਦੀ ਬਿਮਾਰੀ ਤੇ ਸਾਹ ਸਬੰਧੀ ਸਮੱਸਿਆਵਾਂ ਕਾਰਨ ਹੋਈ ਹੈ। ਕੇਂਦਰੀ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਕਿਹਾ ਕਿ ਭਾਰਤ ਸਰਕਾਰ ਨੇ ਹੱਜ ਯਾਤਰਾ ਦੇ ਸਫਲ ਆਯੋਜਨ ਅਤੇ ਭਾਰਤੀ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ 'ਤੇ ਬਹੁਤ ਜ਼ੋਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਹੱਜ ਦੌਰਾਨ ਕੁੱਲ 201 ਭਾਰਤੀ ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦੀ ਮੌਤ ਦਿਲ ਦੀ ਤਕਲੀਫ਼ ਅਤੇ ਸਾਹ ਲੈਣ ਵਿੱਚ ਦਿੱਕਤ ਕਾਰਨ ਹੋਈ। ਹੱਜ ਕਮੇਟੀ ਆਫ ਇੰਡੀਆ ਦੁਆਰਾ ਹੱਜ 2024 ਵਿੱਚ ਸ਼ਰਧਾਲੂਆਂ ਦੀ ਸਹਾਇਤਾ ਲਈ ਭੇਜੇ ਗਏ ਖਾਦਿਮ-ਉਲ-ਹੁਜਾਜ (ਕੇਯੂਐਚ) ਦੀ ਗਿਣਤੀ ਵਧ ਕੇ 641 ਹੋ ਗਈ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਦੁੱਗਣੀ ਤੋਂ ਵੱਧ ਹੈ।


Baljit Singh

Content Editor

Related News