ਨਿਰਭਯਾ ਕੇਸ : 2 ਦੋਸ਼ੀਆਂ ਵਲੋਂ ਦਾਇਰ ਪਟੀਸ਼ਨ ''ਤੇ SC 14 ਨੂੰ ਕਰੇਗਾ ਸੁਣਵਾਈ

01/11/2020 11:59:04 AM

ਨਵੀਂ ਦਿੱਲੀ— 2012 ਦੇ ਨਿਰਭਯਾ ਗੈਂਗਰੇਪ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ ਮੰਗਲਵਾਰ ਭਾਵ 14 ਜਨਵਰੀ ਨੂੰ ਕਰੇਗਾ। ਦਰਅਸਲ ਨਿਰਭਯਾ ਦੇ ਦੋ ਦੋਸ਼ੀ ਵਿਨੇ ਸ਼ਰਮਾ ਅਤੇ ਮੁਕੇਸ਼ ਨੇ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੋਈ ਹੈ। ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ- ਜਸਟਿਸ ਐੱਨ. ਵੀ. ਰਮਨ, ਅਰੁਣ ਮਿਸ਼ਰਾ, ਆਰ. ਐੱਫ. ਨੀਰਮਨ, ਆਰ. ਭਾਨੂੰਮਤੀ ਅਤੇ ਅਸ਼ੋਕ ਭੂਸ਼ਣ ਦੋਸ਼ੀਆਂ ਵਲੋਂ ਦਾਇਰ ਕਿਊਰੇਟਿਵ ਪਟੀਸ਼ਨ 'ਤੇ ਸੁਣਵਾਈ ਕਰੇਗੀ। ਦੱਸਣਯੋਗ ਹੈ ਕਿ 7 ਜਨਵਰੀ 2020 ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਲਈ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ 2 ਦੋਸ਼ੀਆਂ ਨੇ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ 'ਚ ਦੋਸ਼ੀਆਂ ਨੇ ਫਾਂਸੀ ਦੀ ਸਜ਼ਾ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਨੂੰ 22 ਜਨਵਰੀ 2020 ਨੂੰ ਤਿਹਾੜ ਜੇਲ 'ਚ ਸਵੇਰੇ 7 ਵਜੇ ਫਾਂਸੀ ਦਿੱਤੀ ਜਾਣੀ ਹੈ। 

7 ਸਾਲ ਦੀ ਲੰਬੀ ਉਡੀਕ ਮਗਰੋਂ ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਪਟਿਆਲਾ ਹਾਊਸ ਕੋਰਟ ਨੇ ਡੈੱਥ ਵਾਰੰਟ ਜਾਰੀ ਕੀਤਾ ਹੈ। ਇੱਥੇ ਦੱਸ ਦੇਈਏ ਕਿ ਨਿਰਭਯਾ ਦੇ 6 ਦੋਸ਼ੀਆਂ 'ਚੋਂ 4 ਨੂੰ ਫਾਂਸੀ ਦੇ ਫੰਦੇ 'ਤੇ ਲਟਕਾਇਆ ਜਾਵੇਗਾ। 2 ਦੋਸ਼ੀਆਂ 'ਚੋਂ ਇਕ ਰਾਮ ਸਿੰਘ ਨੇ ਜੇਲ 'ਚ ਹੀ ਖੁਦਕੁਸ਼ੀ ਕਰ ਲਈ ਸੀ, ਜਦਕਿ ਇਕ ਨਾਬਾਲਗ ਹੋਣ ਕਰ ਕੇ ਬਾਲ ਸੁਧਾਰ ਘਰ 'ਚ 3 ਸਾਲ ਦੀ ਸਜ਼ਾ ਪੂਰੀ ਕਰ ਚੁੱਕਾ ਹੈ। 16 ਦਸੰਬਰ 2012 'ਚ ਵਾਪਰੀ ਇਸ ਘਟਨਾ ਤੋਂ ਬਾਅਦ 2013 'ਚ ਦੋਸ਼ੀਆਂ ਨੂੰ ਸਾਕੇਤ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਅਤ ਸੁਪਰੀਮ ਕੋਰਟ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸੁਪਰੀਮ ਕੋਰਟ ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ 'ਤੇ ਕੀ ਫੈਸਲਾ ਲੈਂਦਾ ਹੈ।

ਕੀ ਹੈ ਕਿਊਰੇਟਿਵ ਪਟੀਸ਼ਨ—
ਕਿਊਰੇਟਿਵ ਪਟੀਸ਼ਨ (ਉਪਚਾਰਕ ਪਟੀਸ਼ਨ) ਮੁੜ ਵਿਚਾਰ ਪਟੀਸ਼ਨ ਤੋਂ ਥੋੜ੍ਹੀ ਵੱਖਰੀ ਹੁੰਦੀ ਹੈ। ਇਸ ਵਿਚ ਫੈਸਲੇ ਦੀ ਥਾਂ ਪੂਰੇ ਕੇਸ ਵਿਚ ਉਨ੍ਹਾਂ ਮੁੱਦਿਆਂ ਜਾਂ ਵਿਸ਼ਿਆਂ 'ਤੇ ਗੌਰ ਕੀਤਾ ਜਾਂਦਾ ਹੈ, ਜਿਸ 'ਚ ਲੱਗਦਾ ਹੋਵੇ ਕਿ ਇਸ 'ਤੇ ਧਿਆਨ ਦਿੱਤੇ ਜਾਣ ਦੀ ਲੋੜ ਹੈ। 
 


Tanu

Content Editor

Related News