ਹੱਜ ''ਤੇ ਜਾਣ ਵਾਲਿਆਂ ਲਈ ਵੱਡੀ ਖ਼ਬਰ, ਇਸ ਸਾਲ ਦੇਸ਼ ਦੇ ਇੰਨੇ ਲੋਕ ਕਰ ਸਕਣਗੇ ਯਾਤਰਾ

Thursday, Jan 11, 2024 - 02:07 PM (IST)

ਹੱਜ ''ਤੇ ਜਾਣ ਵਾਲਿਆਂ ਲਈ ਵੱਡੀ ਖ਼ਬਰ, ਇਸ ਸਾਲ ਦੇਸ਼ ਦੇ ਇੰਨੇ ਲੋਕ ਕਰ ਸਕਣਗੇ ਯਾਤਰਾ

ਨਵੀਂ ਦਿੱਲੀ- ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਹੋਏ ਭਾਰਤ ਸਰਕਾਰ ਨੇ ਖ਼ਾਸ ਤੇ ਮਹੱਤਵਪੂਰਨ ਫੈਸਲਾ ਲਿਆ ਹੈ, ਜਿਸ ਵਿੱਚ ਭਾਰਤ ਸਰਕਾਰ ਨੇ ਸਾਊਦੀ ਅਰਬ ਦੀ ਸਰਕਾਰ ਨਾਲ ਰਾਬਤਾ ਕਰਕੇ ਹੱਜ ਦੀ ਯਾਤਰਾ ਵਿੱਚ ਮੁਸਲਿਮ ਭਾਈਚਾਰੇ ਲਈ ਵੱਡਾ ਇਜ਼ਾਫਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਸਮਝੌਤਾ ਹੋ ਗਿਆ ਹੈ ਅਤੇ ਹਰ ਸਾਲ ਜਾਣ ਵਾਲੇ ਯਾਤਰੀਆਂ ਦੀ ਕੁੱਲ ਗਿਣਤੀ 'ਚੋਂ 1 ਲੱਖ 40 ਹਜ਼ਾਰ 20 ਲੋਕ ਭਾਰਤੀ ਹੱਜ ਕਮੇਟੀ ਦੀ ਸਿਫ਼ਾਰਸ਼ 'ਤੇ ਹੱਜ ਕਰਨ ਜਾ ਸਕਦੇ ਹਨ।

ਇਹ ਵੀ ਪੜ੍ਹੋ- ਗੋਆ ਕਤਲਕਾਂਡ: ਹੈਵਾਨ ਮਾਂ ਨੇ ਕਿਵੇਂ ਕੀਤਾ ਸੀ 4 ਸਾਲਾ ਪੁੱਤ ਦਾ ਕਤਲ, ਪੋਸਟਮਾਰਟਮ ਰਿਪੋਰਟ 'ਚ ਹੋਏ ਇਹ ਖੁਲਾਸੇ

ਇਸ ਬਾਰੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਸੂਬਾ ਪ੍ਰਧਾਨ ਬਿਲਾਲ ਅਹਿਮਦ ਸ਼ਾਹ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਇਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ ਜੋ ਦੇਸ਼ ਦੇ ਮੁਸਲਮਾਨਾਂ ਦੀ ਮਦਦ ਕਰੇਗਾ ਅਤੇ ਭਾਈਚਾਰੇ ਦੇ ਲੋਕਾਂ ਨੂੰ ਹੋਰ ਸਹੂਲਤਾਂ ਵੀ ਮਿਲਣਗੀਆਂ। ਇਸੇ ਤਰ੍ਹਾਂ ਹਾਜੀਆਂ ਦੀ ਗਿਣਤੀ ਵੀ ਵਧੇਗੀ ਅਤੇ ਜ਼ਿਆਦਾ ਤੋਂ ਜ਼ਿਆਦਾ ਲੋਕ ਹੱਜ ਕਰਨ ਜਾਣਗੇ ਤੇ ਹੱਜ ਦੀ ਪਵਿੱਤਰ ਯਾਤਰਾ 'ਤੇ ਜ਼ਿਆਦਾ ਲੋਕ ਆਪਣੀ ਆਸਥਾ ਪ੍ਰਗਟ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੱਜ ਕੋਟਾ ਵਧਾਉਣ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ- ਹੈਰਾਨੀਜਨਕ : 14 ਸਾਲਾਂ ਤਕ ਕੁੜੀ ਦੇ ਗਲੇ 'ਚ ਫਸਿਆ ਰਿਹਾ 1 ਰੁਪਏ ਦਾ ਸਿੱਕਾ, ਜਾਣੋ ਪੂਰਾ ਮਾਮਲਾ

ਇਸ ਮਾਮਲੇ ਦੀ ਗੰਭੀਰਤਾ ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੇ ਸੰਯੁਕਤ ਸਕੱਤਰ ਸੀ.ਪੀ.ਐੱਸ ਬਖਸ਼ੀ ਵਾਸੀ ਪੰਜਾਬ ਨੇ ਦਿਖਾਈ ਹੈ ਅਤੇ ਇਸ ਵਿੱਚ ਇੱਕ ਸਿੱਖ ਅਫਸਰ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਜਿਸ ਕਾਰਨ ਭਾਰਤ ਸਰਕਾਰ ਅਤੇ ਸਾਊਦੀ ਅਰਬ ਸਰਕਾਰ ਵਿਚਾਲੇ ਸਮਝੌਤਾ ਹੋ ਸਕਿਆ ਹੈ। ਇਸ ਨਾਲ ਦੇਸ਼ ਦੇ 2 ਲੱਖ ਸ਼ਰਧਾਲੂਆਂ ਨੂੰ ਮਦਦ ਮਿਲੀ ਹੈ ਜੋ ਹੱਜ 'ਤੇ ਜਾਣਾ ਚਾਹੁੰਦੇ ਹਨ।

ਦੱਸ ਦਈਏ ਕਿ ਹੱਜ ਯਾਤਰਾ 'ਤੇ ਜਾਣ ਵਾਲੇ ਲੋਕਾਂ 'ਚੋਂ 35 ਹਜ਼ਾਰ ਲੋਕਾਂ ਦੀ ਇਸ ਯਾਤਰਾ ਦੀ ਸਹੂਲਤ ਦੇਸ਼ ਭਰ 'ਚ ਕੰਮ ਕਰਨ ਵਾਲੇ ਹੱਜ ਸਮੂਹ ਸੰਚਾਲਕਾਂ ਵੱਲੋਂ ਦਿੱਤੀ ਜਾ ਰਹੀ ਹੈ।
ਇਸ ਨੂੰ ਵੀ ਇਸ ਸਮਝੌਤੇ ਤਹਿਤ ਵੱਖਰੇ ਤੌਰ 'ਤੇ ਮਨਜ਼ੂਰੀ ਦਿੱਤੀ ਗਈ ਹੈ। ਬਿਲਾਲ ਅਹਿਮਦ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਹੱਜ ਜਾਣ ਲਈ ਤਿਆਰ ਹੋ ਜਾਣ ਅਤੇ ਜਲਦੀ ਤੋਂ ਜਲਦੀ ਆਪਣੀਆਂ ਅਰਜ਼ੀਆਂ ਭੇਜਣ।

ਇਹ ਵੀ ਪੜ੍ਹੋ- ਠੰਡ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ


author

Rakesh

Content Editor

Related News