ਦੇਸ਼ ''ਚ 24 ਘੰਟਿਆਂ ''ਚ ਕੋਰੋਨਾ ਦੇ 203 ਮਾਮਲੇ ਦਰਜ, 2 ਲੋਕਾਂ ਦੀ ਹੋਈ ਮੌਤ

Monday, Jan 22, 2024 - 05:17 PM (IST)

ਦੇਸ਼ ''ਚ 24 ਘੰਟਿਆਂ ''ਚ ਕੋਰੋਨਾ ਦੇ 203 ਮਾਮਲੇ ਦਰਜ, 2 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 203 ਮਾਮਲੇ ਦਰਜ ਕੀਤੇ ਗਏ, ਜਦੋਂ ਕਿ ਇਸ ਬੀਮਾਰੀ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 2,034 ਹੋ ਗਈ ਹੈ। ਸੋਮਵਾਰ ਨੂੰ ਕੇਂਦਰੀ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ 'ਚ 2 ਲੋਕਾਂ ਦੀ ਇਸ ਬੀਮਾਰੀ ਨਾਲ ਮੌਤ ਹੋ ਗਈ। ਇਨ੍ਹਾਂ 'ਚੋਂ ਇਕ ਵਿਅਕਤੀ ਦੀ ਕੇਰਲ 'ਚ, ਜਦੋਂ ਕਿ ਦੂਜੇ ਦੀ ਮਹਾਰਾਸ਼ਟਰ 'ਚ ਮੌਤ ਹੋਈ। ਪਿਛਲੇ ਸਾਲ 5 ਦਸੰਬਰ ਤੱਕ ਕੋਰੋਨਾ ਵਾਇਰਸ ਦੇ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਘੱਟ ਕੇ ਦੋਹਰੇ ਅੰਕ ਤੱਕ ਆ ਗਈ ਸੀ ਪਰ ਵਾਇਰਸ ਦੇ ਨਵੇਂ ਵੈਂਰੀਐਂਟ ਜੇ.ਐੱਨ.1 ਅਤੇ ਸਰਦੀ ਦੇ ਮੌਸਮ ਕਾਰਨ ਮਾਮਲਿਆਂ 'ਚ ਵਾਧਾ ਹੋਣਾ ਸ਼ੁਰੂ ਹੋਇਆ। 

ਇਹ ਵੀ ਪੜ੍ਹੋ : ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ, ਕਿਹਾ- 'ਅੱਜ ਸਾਡੇ ਰਾਮ ਆ ਗਏ ਹਨ'

ਦੇਸ਼ ਭਰ 'ਚ 2020 ਦੀ ਸ਼ੁਰੂਆਤ ਤੋਂ ਹੁਣ ਤੱਕ ਲਗਭਗ ਚਾਰ ਸਾਲਾਂ 'ਚ ਕੋਰੋਨਾ ਵਾਇਰਸ ਤੋਂ ਸਾਢੇ ਚਾਰ ਕਰੋੜ ਤੋਂ ਵੱਧ ਲੋਕ ਸੰਕ੍ਰਮਿਤ ਹੋਏ ਹਨ ਅਤੇ ਇਸ ਤੋਂ 5.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਹੁਣ ਤੱਕ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਤੋਂ ਵੱਧ ਹੋ ਗਈ ਹੈ ਅਤੇ ਇਸ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.81 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ 'ਚ ਕੋਰੋਨਾ ਰੋਕੂ ਟੀਕਾਕਾਰਨ ਮੁਹਿੰਮ ਦੇ ਅਧੀਨ ਹੁਣ ਤੱਕ 220.67 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News