ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਰਾਹੀਂ ਢਾਕਾ ਤੋਂ ਦਿੱਲੀ ਲਿਆਂਦੇ 205 ਲੋਕ
Wednesday, Aug 07, 2024 - 10:18 AM (IST)
ਨਵੀਂ ਦਿੱਲੀ (ਭਾਸ਼ਾ) - ਏਅਰ ਇੰਡੀਆ ਨੇ ਬੁੱਧਵਾਰ ਸਵੇਰੇ ਨਵੀਂ ਦਿੱਲੀ ਤੋਂ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਲਈ ਵਿਸ਼ੇਸ਼ ਉਡਾਣ ਚਲਾਈ, ਜਿਸ ਵਿੱਚ ਛੇ ਬੱਚਿਆਂ ਸਮੇਤ 205 ਲੋਕਾਂ ਨੂੰ ਭਾਰਤ ਲਿਆਂਦਾ ਗਿਆ। ਇਕ ਅਧਿਕਾਰੀ ਨੇ ਇਸ ਗੱਲ਼ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਏ321 ਨਿਓ ਏਅਰਕ੍ਰਾਫਟ ਦੁਆਰਾ ਸੰਚਾਲਿਤ ਚਾਰਟਰਡ ਫਲਾਈਟ ਨੇ ਮੰਗਲਵਾਰ ਰਾਤ ਨੂੰ ਢਾਕਾ ਤੋਂ ਉਡਾਣ ਭਰੀ ਸੀ, ਜਿਸ ਰਾਹੀਂ ਛੇ ਬੱਚਿਆਂ ਅਤੇ 199 ਬਾਲਗਾਂ ਸਮੇਤ 205 ਲੋਕਾਂ ਨੂੰ ਭਾਰਤ ਲਿਆਂਦਾ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਘਟਨਾਕ੍ਰਮ ਦੀ ਜਾਣਕਾਰੀ ਰੱਖਣ ਵਾਲੇ ਇੱਕ ਅਧਿਕਾਰੀ ਨੇ ਕਿਹਾ ਕਿ ਏਅਰ ਇੰਡੀਆ ਨੇ ਢਾਕਾ ਦੇ ਹਵਾਈ ਅੱਡੇ 'ਤੇ ਬੁਨਿਆਦੀ ਢਾਂਚੇ ਦੀਆਂ ਚੁਣੌਤੀਆਂ ਦੇ ਬਾਵਜੂਦ ਬਹੁਤ ਘੱਟ ਸਮੇਂ ਵਿੱਚ ਵਿਸ਼ੇਸ਼ ਉਡਾਣ ਦਾ ਸੰਚਾਲਨ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਉਡਾਣ ਭਰਨ ਵਾਲੇ ਇਸ ਜਹਾਜ਼ ਵਿੱਚ ਕੋਈ ਯਾਤਰੀ ਨਹੀਂ ਸੀ। ਏਅਰ ਇੰਡੀਆ ਬੁੱਧਵਾਰ ਤੋਂ ਦਿੱਲੀ ਅਤੇ ਢਾਕਾ ਵਿਚਕਾਰ ਆਪਣੀਆਂ ਦੋ ਰੋਜ਼ਾਨਾ ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਕਰੇਗੀ। ਮੰਗਲਵਾਰ ਨੂੰ ਕੰਪਨੀ ਨੇ ਬੰਗਲਾਦੇਸ਼ ਦੀ ਰਾਜਧਾਨੀ ਲਈ ਆਪਣੀ ਸਵੇਰ ਦੀ ਉਡਾਣ ਰੱਦ ਕਰ ਦਿੱਤੀ ਸੀ ਪਰ ਸ਼ਾਮ ਦੀ ਉਡਾਣ ਨਿਰਧਾਰਤ ਸਮੇਂ 'ਤੇ ਛੱਡ ਦਿੱਤੀ ਸੀ।
ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ
ਵਿਸਤਾਰਾ ਅਤੇ ਇੰਡੀਗੋ ਵੀ ਬੁੱਧਵਾਰ ਤੋਂ ਸਮਾਂ-ਸਾਰਣੀ ਦੇ ਅਨੁਸਾਰ ਢਾਕਾ ਲਈ ਉਡਾਣਾਂ ਸੰਚਾਲਿਤ ਕਰਨਗੇ। ਦੋਵਾਂ ਕੰਪਨੀਆਂ ਨੇ ਬੰਗਲਾਦੇਸ਼ ਦੀ ਸਥਿਤੀ ਦੇ ਮੱਦੇਨਜ਼ਰ, ਮੰਗਲਵਾਰ ਨੂੰ ਢਾਕਾ ਲਈ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਸਨ। ਵਿਸਤਾਰਾ ਢਾਕਾ ਲਈ ਮੁੰਬਈ ਤੋਂ ਰੋਜ਼ਾਨਾ ਉਡਾਣਾਂ ਚਲਾਉਂਦੀ ਹੈ, ਜਦੋਂ ਕਿ ਦਿੱਲੀ ਤੋਂ ਹਫ਼ਤੇ ਵਿੱਚ ਤਿੰਨ ਉਡਾਣਾਂ ਦਾ ਸੰਚਾਲਿਤ ਕਰਦੀ ਹੈ। ਇਸ ਦੇ ਨਾਲ ਹੀ ਇੰਡੀਗੋ ਆਮ ਤੌਰ 'ਤੇ ਦਿੱਲੀ, ਮੁੰਬਈ ਅਤੇ ਚੇਨਈ ਤੋਂ ਢਾਕਾ ਲਈ ਰੋਜ਼ਾਨਾ ਇਕ-ਇਕ ਉਡਾਣ ਚਲਾਉਂਦੀ ਹੈ, ਜਦੋਂ ਕਿ ਕੋਲਕਾਤਾ ਤੋਂ ਦੋ ਉਡਾਣਾਂ ਦਾ ਸੰਚਾਲਿਤ ਕਰਦੀ ਹੈ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਬੰਗਲਾਦੇਸ਼ ਇੱਕ ਬੇਮਿਸਾਲ ਰਾਜਨੀਤਿਕ ਸੰਕਟ ਨਾਲ ਜੂਝ ਰਿਹਾ ਹੈ, ਜਦੋਂ 15 ਸਾਲਾਂ ਤੋਂ ਸੱਤਾ ਵਿੱਚ ਰਹੀ ਸ਼ੇਖ ਹਸੀਨਾ ਨੇ ਵਿਵਾਦਪੂਰਨ ਰਿਜ਼ਰਵੇਸ਼ਨ ਪ੍ਰਣਾਲੀ ਵਿਰੁੱਧ ਹਫ਼ਤਿਆਂ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਅਚਾਨਕ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਦੇਸ਼ ਛੱਡ ਦਿੱਤਾ। ਇਸ ਰਿਜ਼ਰਵੇਸ਼ਨ ਪ੍ਰਣਾਲੀ ਤਹਿਤ 1971 ਦੀ ਆਜ਼ਾਦੀ ਦੀ ਲੜਾਈ ਵਿਚ ਲੜਨ ਵਾਲੇ ਲੋਕਾਂ ਦੇ ਪਰਿਵਾਰਾਂ ਲਈ 30 ਫ਼ੀਸਦੀ ਨੌਕਰੀਆਂ ਰਾਖਵੀਆਂ ਕੀਤੀਆਂ ਗਈਆਂ ਸਨ। ਸਰਕਾਰ ਵਿਰੋਧੀ ਹਿੰਸਕ ਪ੍ਰਦਰਸ਼ਨਾਂ ਵਿੱਚ 300 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ - ਨੌਕਰੀ ਨਾ ਮਿਲੀ ਤਾਂ ਦੇ ਦਿੱਤੀ ਕੇਂਦਰ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹੈਰਾਨੀਜਨਕ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8