ਪੁਲਸ ਮੁਲਾਜ਼ਮਾਂ ’ਤੇ ਹਮਲਾ ਕਰਨ ਦੇ ਮਾਮਲੇ ''ਚ ਕਾਂਗਰਸ ਵਿਧਾਇਕ ਸਣੇ 21 ਗ੍ਰਿਫ਼ਤਾਰ
Thursday, Dec 26, 2024 - 06:28 PM (IST)
ਪਾਟਨ (ਗੁਜਰਾਤ) : ਗੁਜਰਾਤ ਦੇ ਕਾਂਗਰਸੀ ਵਿਧਾਇਕ ਕਿਰੀਟ ਪਟੇਲ ਅਤੇ 20 ਹੋਰ ਲੋਕਾਂ ਨੂੰ 16 ਦਸੰਬਰ ਨੂੰ ਪਾਟਨ ਜ਼ਿਲ੍ਹੇ ’ਚ ਇਕ ਯੂਨੀਵਰਸਿਟੀ ਵਿਚ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਸ ਮੁਲਾਜ਼ਮਾਂ ’ਤੇ ਕਥਿਤ ਹਮਲੇ ਦੇ ਮਾਮਲੇ ਵਿਚ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਾਮਲੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਪਾਟਨ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਪਟੇਲ, ਸਿੱਧਪੁਰ ਦੇ ਸਾਬਕਾ ਵਿਧਾਇਕ ਚੰਦਨਜੀ ਠਾਕੋਰ ਅਤੇ ਲੱਗਭਗ 200 ਕਾਂਗਰਸੀ ਵਰਕਰਾਂ ਨੇ ਹੋਸਟਲ ਵਿਚ ਸ਼ਰਾਬ ਪੀਣ ਨੂੰ ਲੈ ਕੇ ਹੇਮਚੰਦਰਾਚਾਰਿਆ ਉੱਤਰੀ ਗੁਜਰਾਤ ਯੂਨੀਵਰਸਿਟੀ (ਐੱਚ. ਐੱਨ. ਜੀ. ਯੂ.) ਵਿਚ ਵਿਰੋਧ ਪ੍ਰਦਰਸ਼ਨ ਕੀਤਾ ਸੀ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਦੱਸ ਦੇਈਏ ਕਿ ਇਸ ਦੇ ਅਗਲੇ ਦਿਨ ਪਾਟਨ ‘ਬੀ’ ਡਿਵੀਜ਼ਨ ਪੁਲਸ ਨੇ ਪਟੇਲ ਅਤੇ ਹੋਰਾਂ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਪੁਲਸ ਕਰਮਚਾਰੀਆਂ ਨਾਲ ਦੁਰਵਿਵਹਾਰ ਅਤੇ ਹਮਲਾ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਸੀ। ਘਟਨਾ ਤੋਂ ਬਾਅਦ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦਕਿ ਪਟੇਲ ਅਤੇ ਠਾਕੋਰ ਫ਼ਰਾਰ ਸਨ। ਪੰਡਯਾ ਨੇ ਪੱਤਰਕਾਰਾਂ ਨੂੰ ਕਿਹਾ, ''ਬਾਅਦ ਵਿੱਚ ਕਿਰੀਟ ਪਟੇਲ, ਚੰਦਨਜੀ ਠਾਕੋਰ ਅਤੇ 19 ਹੋਰ ਕਾਂਗਰਸੀ ਵਰਕਰਾਂ ਨੇ ਸਥਾਨਕ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ ਅਤੇ ਅਸੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਸੀਂ ਪਹਿਲਾਂ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਸਾਰਿਆਂ 'ਤੇ ਯੂਨੀਵਰਸਿਟੀ 'ਚ ਪ੍ਰਦਰਸ਼ਨ ਦੌਰਾਨ ਡਿਊਟੀ 'ਤੇ ਮੌਜੂਦ ਪੁਲਸ ਕਰਮਚਾਰੀਆਂ ਨਾਲ ਦੁਰਵਿਵਹਾਰ ਅਤੇ ਹਮਲਾ ਕਰਨ ਦਾ ਦੋਸ਼ ਹੈ।''
ਇਹ ਵੀ ਪੜ੍ਹੋ - IMD ਦਾ ਅਲਰਟ : ਅਗਲੇ 3 ਦਿਨਾਂ 'ਚ ਪਵੇਗੀ ਕੜਾਕੇ ਦੀ ਠੰਡ, ਭਾਰੀ ਮੀਂਹ ਦੇ ਵੀ ਆਸਾਰ
ਪਟੇਲ ਅਤੇ ਹੋਰਾਂ 'ਤੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 121-1 (ਜਨਤਕ ਸੇਵਕ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਲਈ ਨੁਕਸਾਨ ਪਹੁੰਚਾਉਣਾ), 132 (ਜਨਤਕ ਸੇਵਕ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਸ਼ਕਤੀ ਦੀ ਵਰਤੋਂ) ਅਤੇ 224 (ਲੋਕ ਸੇਵਕ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਵਿਧਾਇਕਾਂ ਅਤੇ ਕਾਂਗਰਸ ਵਰਕਰਾਂ ਨੇ ਸੋਮਵਾਰ ਨੂੰ ਐਚਐਨਜੀਯੂ ਕੈਂਪਸ ਵਿੱਚ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ 8 ਦਸੰਬਰ ਨੂੰ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਵਿੱਚ ਸ਼ਰਾਬ ਪੀਂਦੇ ਫੜੇ ਗਏ ਤਿੰਨ ਨੌਜਵਾਨਾਂ ਖ਼ਿਲਾਫ਼ ਪੁਲੀਸ ਨੇ ਕਾਰਵਾਈ ਨਹੀਂ ਕੀਤੀ। ਗੁਜਰਾਤ ਵਿੱਚ ਸ਼ਰਾਬ ਦਾ ਸੇਵਨ ਗੈਰ-ਕਾਨੂੰਨੀ ਹੈ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8