ਜੰਮੂ-ਸ਼੍ਰੀਨਗਰ ਹਾਈਵੇਅ ’ਤੇ ਟਰੱਕ ’ਚੋਂ 21 ਕਿਲੋਗ੍ਰਾਮ ਹੈਰੋਇਨ ਬਰਾਮਦ, ਹਿਰਾਸਤ ’ਚ ਡਰਾਈਵਰ

Sunday, Oct 23, 2022 - 11:49 AM (IST)

ਜੰਮੂ-ਸ਼੍ਰੀਨਗਰ ਹਾਈਵੇਅ ’ਤੇ ਟਰੱਕ ’ਚੋਂ 21 ਕਿਲੋਗ੍ਰਾਮ ਹੈਰੋਇਨ ਬਰਾਮਦ, ਹਿਰਾਸਤ ’ਚ ਡਰਾਈਵਰ

ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ’ਚ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ’ਤੇ ਐਤਵਾਰ ਯਾਨੀ ਕਿ ਅੱਜ ਇਕ ਟਰੱਕ ’ਚੋਂ 21 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਗਈ ਹੈ। ਪੁਲਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ’ਚ ਲੈ ਲਿਆ ਹੈ। 
ਓਧਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ ਮੁਕੇਸ਼ ਸਿੰਘ ਨੇ ਕਿਹਾ ਕਿ ਚੇਨਾਨੀ ’ਚ ਹਾਈਵੇਅ ’ਤੇ ‘ਜ਼ੀਰੋ ਪੁਆਇੰਟ’ ’ਤੇ ਵਾਹਨਾਂ ਦੀ ਜਾਂਚ ਦੌਰਾਨ ਕਸ਼ਮੀਰ ਤੋਂ ਆ ਰਹੇ ਇਕ ਟਰੱਕ ਨੂੰ ਰੋਕਿਆ ਗਿਆ। ਟਰੱਕ ਪੰਜਾਬ ਦੇ ਨਵਾਂਸ਼ਹਿਰ ਵਾਸੀ ਕੁਲਵਿੰਦਰ ਸਿੰਘ ਚੱਲਾ ਰਿਹਾ ਸੀ। 

ਪੁਲਸ ਮੁਤਾਬਕ ਵਾਹਨ ਦੀ ਤਲਾਸ਼ੀ ਦੌਰਾਨ ਲੱਗਭਗ 21.5 ਕਿਲੋਗ੍ਰਾਮ ਹੈਰੋਇਨ ਦੇ 18 ਪੈਕੇਟ ਜ਼ਬਤ ਕੀਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਜ਼ਬਤ ਨਸ਼ੀਲੇ ਪਦਾਰਥਾਂ ਦੀ ਕੀਮਤ ਕੌਮਾਂਤਰੀ ਬਜ਼ਾਰ ਦੇ ਹਿਸਾਬ ਨਾਲ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।


author

Tanu

Content Editor

Related News