ਹਰਿਆਣਾ ''ਚ ਅੱਜ ਕੋਰੋਨਾ ਦੇ 21 ਨਵੇਂ ਮਾਮਲਿਆਂ ਦੀ ਪੁਸ਼ਟੀ
Sunday, May 24, 2020 - 05:41 PM (IST)
ਚੰਡੀਗੜ੍ਹ-ਹਰਿਆਣਾ 'ਚ ਕੋਰੋਨਾ ਦੇ ਅੱਜ 21 ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸੂਬੇ 'ਚ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 385 ਤੱਕ ਪਹੁੰਚ ਗਈ ਹੈ। ਹਰਿਆਣਾ ਸਰਕਾਰ ਦੇ ਜਾਰੀ ਬੁਲੇਟਿਨ ਦੇ ਅਨੁਸਾਰ ਅੱਜ ਸਾਹਮਣੇ ਆਏ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 11 ਫਰੀਦਾਬਾਦ ਤੋਂ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਹਿਸਾਰ ਤੋਂ 7, ਝੱਜਰ ਤੋਂ 2, ਰੋਹਤਕ ਤੋਂ 1 ਮਾਮਲਾ ਸਾਹਮਣੇ ਆਇਆ ਹੈ। ਬੁਲੇਟਿਨ ਮੁਤਾਬਕ ਅੱਜ ਇਕ ਮਰੀਜ਼ ਫਰੀਦਾਬਾਦ ਤੋਂ ਠੀਕ ਹੋ ਗਿਆ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਹਰਿਆਣਾ 'ਚ ਕੋਰੋਨਾ ਮਹਾਮਾਰੀ ਫੈਲਣ ਤੋਂ ਲੈ ਕੇ ਹੁਣ ਤੱਕ ਕੁੱਲ 1152 ਲੋਕ ਕੋਰੋਨਾ ਪੀੜਤ ਮਿਲੇ ਹਨ, ਜਿਨ੍ਹਾਂ 'ਚੋਂ 16 ਦੀ ਮੌਤ ਹੋ ਚੁੱਕੀ ਹੈ ਜਦਕਿ 751 ਮਰੀਜ਼ ਹੁਣ ਤੱਕ ਠੀਕ ਵੀ ਹੋ ਚੁੱਕੇ ਹਨ।
ਇਸ ਤੋਂ ਇਲਾਵਾ ਦੇਸ਼ ਭਰ 'ਚ ਲਗਾਤਾਰ ਅੱਜ ਵੀ ਕੋਰੋਨਾ ਦੇ 6654 ਮਾਮਲਿਆਂ ਦੀ ਪੁਸ਼ਟੀ ਹੋਈ ਅਤੇ ਹੁਣ ਤੱਕ ਪੀੜਤਾਂ ਦੀ ਗਿਣਤੀ 1,31,868 ਤੱਕ ਪਹੁੰਚ ਚੁੱਕੀ ਹੈ ਜਦਕਿ 3867 ਮੌਤਾਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ 54440 ਲੋਕ ਠੀਕ ਵੀ ਹੋ ਚੁੱਕੇ ਹਨ ਅਤੇ ਦੇਸ਼ ਭਰ 'ਚ 73560 ਮਾਮਲੇ ਸਰਗਰਮ ਹਨ।