ਇਮੀਗ੍ਰੇਸ਼ਨ ਧੋਖਾਧੜੀ : ਪੁਲਸ ਨੇ 211 ਮਾਮਲੇ ਕੀਤੇ ਦਰਜ

06/07/2023 2:40:57 PM

ਕਰਨਾਲ- ਹਰਿਆਣਾ ਦੇ ਕਰਨਾਲ ਜ਼ਿਲ੍ਹੇ 'ਚ ਇਮੀਗ੍ਰੇਸ਼ਨ-ਕਮ-ਟਰੈਵਲ ਏਜੰਟਾਂ ਖ਼ਿਲਾਫ਼ ਲਗਭਗ 38.93 ਕਰੋੜ ਰੁਪਏ ਦੀ ਧੋਖਾਧੜੀ ਦੇ ਕੁੱਲ 211 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੇ 2021 ਤੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਨਾਲ ਠੱਗਿਆ। ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ਐਪਲੀਕੇਸ਼ਨ ਦੇ ਮਾਧਿਅਮ ਤੋਂ ਪ੍ਰਾਪਤ ਪੁਲਸ ਅੰਕੜਿਆਂ ਅਨੁਸਾਰ, ਇਸ ਸਾਲ 25 ਮਈ ਤੱਕ ਜ਼ਿਲ੍ਹੇ ਦੇ ਪੁਲਸ ਥਾਣਿਆਂ 'ਚ ਇਮੀਗ੍ਰੇਸ਼ਨ ਧੋਖਾਧੜੀ ਦੇ 47 ਮਾਮਲੇ ਦਰਜ ਕੀਤੇ ਗਏ ਹਨ, ਜਿਸ 'ਚ ਸ਼ਿਕਾਇਤਕਰਤਾਵਾਂ ਨੂੰ 12.55 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਸਾਲ 2022 'ਚ ਜ਼ਿਲ੍ਹੇ 'ਚ ਕੁੱਲ 18.15 ਕਰੋੜ ਰੁਪਏ ਦੀ ਇਮੀਗ੍ਰੇਸ਼ਨ ਧੋਖਾਧੜੀ ਦੇ 101 ਮਾਮਲੇ ਸਾਹਮਣੇ ਆਏ। ਸਾਲ 2021 'ਚ 8.22 ਕਰੋੜ ਰੁਪਏ ਦੀ ਧੋਖਾਧੜੀ ਦੇ 63 ਮਾਮਲੇ ਸਾਹਮਣੇ ਆਏ। ਇਕ ਅਧਿਕਾਰੀ ਨੇ ਵੱਡੀ ਗਿਣਤੀ 'ਚ ਭੋਲੇ-ਭਾਲੇ ਨੌਜਵਾਨਾਂ ਦੇ ਬੇਈਮਾਨ ਸਲਾਹਕਾਰਾਂ ਦੇ ਸ਼ਿਕਾਰ ਹੋਣ ਲਈ ਜਾਗਰੂਕਤਾ ਦੀ ਘਾਟ ਅਤੇ ਵਿਦੇਸ਼ ਜਾਣ ਦੀ ਇੱਛਾ ਨੂੰ ਜ਼ਿੰਮੇਵਾਰ ਠਹਿਰਾਇਆ। ਕਰਨਾਲ ਦੇ ਪੁਲਸ ਸੁਪਰਡੈਂਟ ਸ਼ਸ਼ਾਂਕ ਕੁਮਾਰ ਸਾਵਨ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਘਟਨਾਵਾਂ 'ਚ ਤੇਜ਼ੀ ਨਾਲ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ,''ਅਸੀਂ 2021 ਤੋਂ ਇਨ੍ਹਾਂ ਮਾਮਲਿਆਂ 'ਚ ਸ਼ਾਮਲ 108 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਮੀਦਵਾਰਾਂ ਨੂੰ ਰਜਿਸਟਰਡ ਏਜੰਟਾਂ ਦੇ ਮਾਧਿਅਮ ਨਾਲ ਵਿਦੇਸ਼ ਜਾਣਾ ਚਾਹੀਦਾ, ਉਨ੍ਹਾਂ ਨੂੰ ਪਹਿਲਾਂ ਕਿਸੇ ਫਰਮ ਜਾਂ ਏਜੰਟ ਦੀ ਰਜਿਸਟਰੇਸ਼ਨ ਗਿਣਤੀ ਦੀ ਜਾਂਚ ਕਰਨੀ ਚਾਹੀਦੀ ਹੈ।''


DIsha

Content Editor

Related News